29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੀ.ਐੱਮ. ਸ੍ਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 24-11-2025
ਰੱਤੇਵਾਲ, 23 ਨਵੰਬਰ (ਅਸ਼ੋਕ ਕੁਮਾਰ ਲੀਲ) - ਸਿੱਖਿਆ ਵਿਭਾਗ ਪੰਜਾਬ ਵੱਲੋਂ 'ਰਾਸ਼ਟਰੀ ਅਵਿਸ਼ਕਾਰ ਅਭਿਆਨ 2025' ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਕੋਆਰਡੀਨੇਟਰ ਅਜੇ ਕੁਮਾਰ ਨੇ ਦੱਸਿਆ ਕਿ ਸਕੂਲ ਪਿ੍ੰਸੀਪਲ ਸ੍ਰੀਮਤੀ ਰਮਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਪੇਸ਼ ਕੀਤੇ | ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਦਿਆਰਥਣ ਮੁਸਕਾਨ ਨੇ 'ਸਿਹਤ ਅਤੇ ਸਫਾਈ' ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥੀ ਏਕਮਜੋਤ ਨੇ 'ਗ੍ਰੀਨ ਐਨਰਜੀ' ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਵਿਸ਼ਾਲੀ ਨੇ 'ਮਨੋਰੰਜਕ ਗਣਿਤਿਕ ਮਾਡਲਿੰਗ' ਵਿਸ਼ੇ ਵਿੱਚ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥੀ ਕਮਲਜੀਤ ਨੇ 'ਉਭਰਦੀਆਂ ਤਕਨੀਕਾਂ' ਵਿਸ਼ੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਰਮਾ ਸ਼ਰਮਾ ਨੇ ਸਵੇਰ ਦੀ ਸਭਾ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਗਾਈਡ ਅਧਿਆਪਕਾਂ- ਸ੍ਰੀਮਤੀ ਹਰਦੀਪ ਕੌਰ, ਨੀਲ ਕਮਲ, ਸੁਖਵਿੰਦਰ ਸਿੰਘ ਅਤੇ ਅਜੇ ਕੁਮਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਪਹਿਲੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਬੰਗਾ ਦੇ ਵਿਦਿਆਰਥੀਆਂ ਨੂੰ ਕੋਟੀਆਂ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਨੂੰ ਅਪਣਉਣਾ ਸਮੇਂ ਦੀ ਲੋੜ - ਪਠਲਾਵਾ ਸੰਸਥਾ
Ad Position 24