29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਨਿਰਮਲ ਕੁਟੀਆ ਨੌਰਾ ਵਿਖੇ ਸਾਲਾਨਾ ਜੋੜ ਮੇਲਾ 30 ਨੂੰ <br/>

Ad Position 21
No active advertisement
ਅਜੀਤ ਡੈਸਕ 24-11-2025
ਬੰਗਾ, 23 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ, ਸਮੂਹ ਨਗਰ ਨਿਵਾਸੀ, ਸਮੂਹ ਸਾਧ ਸੰਗਤਾਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਨਿਰਮਲ ਕੁਟੀਆ ਨੌਰਾ ਵਿਖੇ 30 ਨਵੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਕਟਰੀ ਸਤਵਿੰਦਰ ਸਿੰਘ ਅਤੇ ਨਿਰਮਲ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ ਨਿਰਮਲ ਕੁਟੀਆ ਦੇ ਅਸਥਾਨ 'ਤੇ 28 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ | ਉਪਰੰਤ ਸਜਾਏ ਸਮਾਗਮਾਂ ਦੌਰਾਨ ਸੰਤ ਮਹਾਂਪੁਰਸ਼, ਰਾਗੀ, ਢਾਡੀ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਗਿਆਨੀ ਜਰਨੈਲ ਸਿੰਘ ਬੈਂਸ ਹਾਜਰੀ ਭਰਨਗੇ | ਉਹਨਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਲਾਈਵ ਯੂ ਟਿਊਬ ਚੈਨਲ ਨਵਦੀਪ ਸਟੂਡੀਓ ਲਾਈਵ 'ਤੇ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਨੂੰ ਵਿਖਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਔਰਤਾਂ ਨੂੰ ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕਰੇ-ਬੀਬੀ ਬਾਠ ਅਗਲੀ ਖ਼ਬਰ ਗੌਰਵ ਫਿਟਨੈੈੱਸ ਜ਼ੋਨ ਬਹਿਰਾਮ ਦੀ ਟੀਮ ਨੇ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਮਾਰੀ ਬਾਜ਼ੀ <br/>
Ad Position 24