29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦਾ ਖੇਡ ਮੇਲਾ ਸਮਾਪਤ <br/>

Ad Position 21
No active advertisement
ਅਜੀਤ ਡੈਸਕ 24-11-2025
ਔੜ/ਝਿੰਗੜਾਂ, 23 ਨਵੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਵਿਖੇ ਕਰਵਾਇਆ ਖੇਡ ਮੇਲਾ ਸਮਾਪਤ ਹੋ ਗਿਆ | ਇਸ ਖੇਡ ਮੇਲੇ ਵਿੱਚ ਖੇਡਾਂ ਦੀਆਂ ਵੱਖ-ਵੱਖ ਵੰਨਗੀਆਂ ਤਹਿਤ ਫੁੱਟਬਾਲ, ਵਾਲੀਬਾਲ, ਬੈਡਮਿੰਟਨ, ਰੱਸਾਕਸ਼ੀ, ਘੋਲਾਂ, ਅਥਲੈਟਿਕ 100 ਮੀਟਰ, 200 ਮੀਟਰ, 400 ਮੀਟਰ, ਹੈਰਲਡ ਦੌੜ, ਕਿ੍ਕਟ ਦੇ ਐਂਕਰ ਹਾਊਸ ਮੈਚ ਕਰਵਾਏ ਗਏ | ਇਸ ਮੌਕੇ ਬੱਚਿਆਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਖੇਡਾਂ 'ਚ ਪ੍ਰਦਰਸ਼ਨ ਕਰਕੇ ਆਪਣੀ ਸਮਰੱਥਾ ਨੂੰ ਵਿਖਾਇਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰੀਰਕ ਕਸਰਤ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਕੂਲ ਮੈਨੇਜਰ ਕਮਲਜੀਤ ਸਿੰਘ ਗਰਚਾ ਤੇ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਤੇ ਮੈਡਲਾਂ ਨਾਲ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਕਰਨ ਸਿੰਘ, ਇਕਬਾਲ ਕੌਰ, ਅਜੇ ਕੁਮਾਰ ਸ਼ਰਮਾ, ਗੁਰਪ੍ਰੀਤ ਕੌਰ, ਦਲਜਿੰਦਰ ਕੌਰ, ਸੀਮਾ ਖ਼ਾਨਪੁਰ, ਮਨਪ੍ਰੀਤ ਸਾਧਪੁਰ, ਨਰਿੰਦਰ ਕੌਰ, ਜਸਵਿੰਦਰ ਕੌਰ, ਹਰਦੀਪ ਕੌਰ, ਰੂਬੀ, ਪਰਮਿੰਦਰ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਤਿਲਕ ਰਾਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੱਕ ਰਾਮੂੰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24