ਬਹਿਰਾਮ, 23 ਨਵੰਬਰ (ਸਰਬਜੀਤ ਸਿੰਘ ਰਾਣਾ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਰੰਭ ਹੋਇਆ ਜੋ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਉਪਰੰਤ ਵੱਖ-ਵੱਖ ਪੜਾਵਾਂ ਤੋਂ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਨਗਰ ਕੀਰਤਨ 'ਚ ਭਾਈ ਕੰਵਲਜੀਤ ਸਿੰਘ ਜਾਦਪੁਰ ਦੇ ਢਾਡੀ ਜਥੇ ਵੱਲੋਂ ਗੁਰੂ ਜਸ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੂੰ ਚਾਹ, ਫਲ ਆਦਿ ਵੱਖ-ਵੱਖ ਪਦਾਰਥਾਂ ਦੇ ਲੰਗਰ ਵਰਤਾਏ ਗਏ | ਇਸ ਮੌਕੇ 'ਤੇ ਪ੍ਰਧਾਨ ਹਰਜਾਪ ਸਿੰਘ ਖਾਲਸਾ, ਭਾਈ ਜਗਜੀਤ ਸਿੰਘ ਮੁੱਖ ਗ੍ਰੰਥੀ, ਅਮਰਜੀਤ ਸਿੰਘ ਚਾਹਲ, ਜਗਤਾਰ ਸਿੰਘ ਚਾਹਲ, ਸੁਖਚਰਨ ਸਿੰਘ ਜੌਹਲ, ਸੁਖਵਿੰਦਰ ਸਿੰਘ ਚਾਹਲ, ਪਰਮਜੀਤ ਸਿੰਘ ਮੰਡੇਰ, ਮਨਜੀਤ ਸਿੰਘ ਨੰਬਰਦਾਰ, ਸੁਖਦੀਪ ਸਿੰਘ ਸੁੱਖਾ, ਪਰਮਜੀਤ ਸਿੰਘ ਮੰਡੇਰ, ਰਾਣਾ ਸਿੰਘ ਬੱਲ, ਮੇਵਾ ਸਿੰਘ ਸਾਬਕਾ ਸਰਪੰਚ, ਪਿਆਰਾ ਸਿੰਘ ਚਾਹਲ ਯੂ.ਐਸ.ਏ, ਪਿ੍ਥੀਪਾਲ ਸਿੰਘ, ਦੇਵਰਾਜ ਕੌਲ, ਗੁਰਦੀਪ ਸਿੰਘ ਵਿਰਦੀ, ਸੁਰਜੀਤ ਰਾਮ ਪ੍ਰਧਾਨ, ਹਰਮੇਸ਼ ਸਿੰਘ, ਰਘਵੀਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ ਆਦਿ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |