29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਸਰਕਾਰ ਵਲੋਂ ਸ਼ਹੀਦੀ ਦਿਹਾੜੇ ਸੰਬੰਧੀ ਬਲਾਚੌਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਮੁਫ਼ਤ ਬੱਸ ਸੇਵਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 24-11-2025
ਬਲਾਚੌਰ, 23 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸਰਕਾਰ ਵੱਲੋਂ 23, 24 ਤੇ 25 ਨਵੰਬਰ 2025 ਨੂੰ ਬਲਾਚੌਰ ਹਲਕੇ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ | ਇਸ ਦੇ ਤਹਿਤ ਪਿੰਡ ਮਹਿੰਦੀਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਹਿੱਤ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਨੂੰ ਰਵਾਨਾ ਕੀਤਾ ਗਿਆ | ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਤੇ ਉਤਸ਼ਾਹ ਨਾਲ ਇਸ ਪਵਿੱਤਰ ਸ਼ਹੀਦੀ ਦਿਹਾੜੇ 'ਚ ਹਿੱਸਾ ਲੈਣ | ਇਸ ਮੌਕੇ 'ਤੇ ਹਲਕਾ ਬਲਾਚੌਰ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ, ਪੰਜਾਬ ਰੋਡਵੇਜ਼ ਤੋਂ ਇੰਸਪੈਕਟਰ ਰਣਜੀਤ ਸਿੰਘ, ਸੰਜੀਵ ਕੁਮਾਰ ਡਰਾਈਵਰ, ਜਸਵਿੰਦਰ ਸਿੰਘ ਕੰਡਕਟਰ, ਪਟਵਾਰੀ ਗੁਰਤੇਜ ਸਿੰਘ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਟਾਲ ਮਜਾਰਾ ਵਿਖੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਨਾਟਕ ਯਾਦਗਾਰੀ ਹੋ ਨਿਬੜਿਆ <br/> ਅਗਲੀ ਖ਼ਬਰ ਚੱਕ ਰਾਮੂੰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24