ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਹਸਪਤਾਲ ਬਕਾਪੁਰ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 25 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਿਸ ਵਿਚ ਹਰ ਤਰਾਂ ਦੀਆਂ ਬਿਮਾਰੀਆਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਹ ਜਾਣਕਾਰੀ ਟਰੱਸਟ ਦੇ ਸਕੱਤਰ ਰਸ਼ਪਾਲ ਸਿੰਘ ਮੰਡੇਰ ਨੇ ਦਿੱਤੀ |