10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਬੱਚਿਆਂ ਦੀ ਸਪੋਰਟਸ ਮੀਟ ਕਰਵਾਈ <br/>

Ad Position 21
No active advertisement
ਅਜੀਤ ਡੈਸਕ 06-12-2025
ਨਵਾਂਸ਼ਹਿਰ, 5 ਦਸੰਬਰ (ਹਰਮਿੰਦਰ ਸਿੰਘ ਪਿੰਟੂ) - ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਐਮ.ਡੀ ਕੈਂਡੀ ਸੁਖਰਾਜ ਸਿੰਘ ਦੀ ਅਗਵਾਈ 'ਚ ਬੱਚਿਆਂ ਦੀ ਸਪੋਰਟਸ ਮੀਟ ਕਰਵਾਈ ਗਈ | ਜਿਸ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਵੱਲੋਂ ਟੋਫੀ ਰੇਸ, ਗੁਬਾਰਾ ਦੌੜ, 100 ਮੀਟਰ ਦੌੜ, ਰੱਸਾ-ਕਸ਼ੀ, ਲੌਂਗ ਜੰਪ, ਹਾਈ ਜੰਪ ਆਦਿ ਖੇਡਾਂ 'ਚ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਐਮ. ਡੀ ਕੈਂਡੀ ਸੁਖਰਾਜ ਸਿੰਘ ਅਤੇ ਪਿ੍ੰਸੀਪਲ ਤਜਿੰਦਰ ਕੌਰ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਉਹਨਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ | ਖੇਡਾਂ ਨਾਲ ਮਨ ਅਤੇ ਤਨ ਦੋਵੇਂ ਤੰਦਰੁਸਤ ਰਹਿੰਦੇ ਹਨ | ਇਸ ਮੌਕੇ ਪਲਵੀ, ਹਰਪ੍ਰੀਤ ਕੌਰ, ਨਵਜੋਤ ਕੌਰ, ਸੁਰਿੰਦਰ ਕੌਰ, ਗੀਤਾ ਦੇਵੀ, ਕਮਲਜੀਤ, ਮੀਨਾ ਰਾਣੀ, ਸੁਨੀਤਾ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾ 'ਚ ਬਸਪਾ ਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਤੇ 10 ਬਲਾਕ ਸੰਮਤੀ ਉਮੀਦਵਾਰਾਂ ਦੇ ਪੇਪਰ ਦਾਖ਼ਲ <br/> ਅਗਲੀ ਖ਼ਬਰ ਨਾਇਬ ਸੂਬੇਦਾਰ ਸੁਖਵਿੰਦਰ ਸਿੰਘ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ <br/>
Ad Position 24