10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਇਫਟੂ ਵਲੋਂ ਚਾਰ ਕਿਰਤ ਕੋਡ ਦੀਆਂ ਕਾਪੀਆਂ ਫੂਕਣ ਅਤੇ ਮੁਜ਼ਾਹਰੇ ਕਰਨ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 06-12-2025
ਨਵਾਂਸ਼ਹਿਰ, 5 ਦਸੰਬਰ (ਦੀਦਾਰ ਸਿੰਘ ਸ਼ੇਤਰ) - ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਵੱਲੋਂ ਚਾਰ ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਰਤ ਕੋਡ ਦੀਆਂ ਕਾਪੀਆਂ ਫ਼ੂਕਣ ਅਤੇ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੈ | ਇਹ ਫ਼ੈਸਲਾ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਕੀਤਾ ਗਿਆ | ਮੀਟਿੰਗ ਉਪਰੰਤ ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਦੱਸਿਆ ਕਿ ਇਹ ਕਿਰਤ ਕੋਡ ਲਾਗੂ ਕਰਕੇ ਮੋਦੀ ਸਰਕਾਰ ਨੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਘਾਤਕ ਹੱਲਾ ਬੋਲਿਆ ਹੈ ਜਿਸਦਾ ਮਜ਼ਦੂਰ ਜਮਾਤ ਹਰ ਹਾਲਤ ਤਿੱਖਾ ਜਵਾਬ ਦੇਵੇਗੀ | ਉਹਨਾਂ ਕਿਹਾ ਕਿ ਮੋਦੀ ਸਰਕਾਰ 80 ਕਰੋੜ ਉਹਨਾਂ ਲੋਕਾਂ ਦੀ ਹਕੀਕਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਜੋ 5 ਕਿਲੋ ਮੁਫਤ ਰਾਸ਼ਨ 'ਤੇ ਨਿਰਭਰ ਹਨ | ਇਹ ਐਲਾਨ ਉਸ ਹਕੀਕਤ ਦੇ ਬਾਵਜੂਦ ਕੀਤੇ ਜਾ ਰਹੇ ਹਨ ਕਿ ਬਹੁਗਿਣਤੀ ਟਰੇਡ ਯੂਨੀਅਨਾਂ ਨੇ ਇਹਨਾ ਮਜ਼ਦੂਰ ਵਿਰੋਧੀ ਤਬਦੀਲੀਆਂ ਦਾ ਖੁੱਲ•ਾ ਵਿਰੋਧ ਕੀਤਾ ਹੈ | ਕਾਰਪੋਰੇਟ ਤਾਂ ਲੰਮੇ ਸਮੇਂ ਤੋਂ ਉਡੀਕ ਵਿਚ ਹਨ ਕਿ ਹਾਇਰ-ਐਂਡ-ਫਾਇਰ ਦਾ ਪੂਰਾ ਹੱਕ ਮਿਲੇ, ਬੇਅੰਤ ਕੰਮ ਦੇ ਘੰਟੇ ਲਗਾਏ ਜਾ ਸਕਣ ਅਤੇ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਿਆ ਜਾਵੇ | ਉਹਨਾਂ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਵਰਗ 'ਤੇ ਇੱਕ ਬਹੁਤ ਹੀ ਬੇਸ਼ਰਮੀ ਭਰਿਆ ਹਮਲਾ ਹੈ | ਇਹ ਸਾਰਾ ਕੁਝ ਕਾਰਪੋਰੇਟ ਦੇ ਹਿੱਤ ਲਈ ਹੈ | ਇਸ ਦੇ ਨਾਲ ਹੀ ਜੰਗਲਾਂ ਅਤੇ ਖਣਿਜ ਸੰਪਤੀ ਨੂੰ ਕਾਰਪੋਰੇਟ ਨੂੰ ਸੌਂਪਣ ਦੀ ਇੱਕ ਸੋਚੀ ਸਮਝੀ ਮੁਹਿੰਮ ਵੀ ਚੱਲ ਰਹੀ ਹੈ | ਇਸ ਮੌਕੇ ਇਫਟੂ ਦੇ ਸੂਬਾ ਕਾਰਜਕਾਰੀ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਜੁਗਿੰਦਰ ਪਾਲ ਗੁਰਦਾਸਪੁਰ, ਸੂਬਾ ਕਮੇਟੀ ਮੈਂਬਰ ਰਮੇਸ਼ ਕੁਮਾਰ ਨੂਰਪੁਰ, ਸ੍ਰੀ ਨਾਥ ਪਟਿਆਲਾ, ਜਗਸੀਰ ਅਤੇ ਦਲੀਪ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ 4 ਜਨਵਰੀ ਨੂੰ -ਬਲਦੇਵ ਭਾਰਤੀ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਕੇ ਤਿੱਖੇ ਸ਼ੰਘਰਸ਼ਾਂ ਦਾ ਦਿੱਤਾ ਸੱਦਾ <br/>
Ad Position 24