10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਡਲਾ ਸਕੂਲ 'ਚ ਪੋਸਕੋ ਸੰਬੰਧੀ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-12-2025
ਜਾਡਲਾ, 5 ਦਸੰਬਰ (ਸੁਰਿੰਦਰ ਦੁੱਗਲ) - ਸਥਾਨਕ ਪੀ.ਸੀ.ਜੀ.ਐਮ.ਐਨ ਗਾਂਧੀ ਮੈਮੋਰੀਅਲ ਸਕੂਲ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰੀਆ ਸੂਦ ਅਤੇ ਅਥਾਰਟੀ ਦੇ ਸਕੱਤਰ ਜੱਜ ਡਾ. ਅਮਨਦੀਪ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ. ਐਲ. ਵੀ ਵਾਸਦੇਵ ਪਰਦੇਸੀ, ਕਸ਼ਮੀਰ ਸਿੰਘ ਅਤੇ ਦੇਸ ਰਾਜ ਬਾਲੀ ਵਲੋਂ ਪੋਸਕੋ ਐਕਟ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਦੇਸ ਰਾਜ ਬਾਲੀ ਅਤੇ ਵਾਸਦੇਵ ਪਰਦੇਸੀ ਨੇ ਪੋਸਕੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਤੰਗ ਪ੍ਰੇਸ਼ਾਨ ਕਰਦਾ ਹੈ ਜਾਂ ਸਰੀਰਕ ਤੌਰ 'ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੈ, ਗਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦਾ ਹੈ ਤਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਜ਼ਰੂਰ ਦੱਸਣ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 'ਤੇ ਕਾਲ ਕਰਕੇ ਮਦਦ ਲੈ ਸਕਦੇ ਹਨ | ਇਸ ਮੌਕੇ ਉਨ੍ਹਾਂ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਦੇਸ਼ ਵਿੱਚ ਬੱਚਿਆਂ ਲਈ ਬਣੇ ਵੱਖ-ਵੱਖ ਕਾਨੂੰਨਾਂ ਪ੍ਰਤੀ ਅਤੇ ਨਸ਼ਿਆਂ ਤੋਂ ਬਚਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਮੁੱਖ ਅਧਿਆਪਕ ਗੁਰਜੀਤ ਸਿੰਘ ਮੁੱਖ ਅਧਿਆਪਕ, ਸੰਦੀਪ ਕਾਲੀਆ, ਦੀਪਕ ਚੋਪੜਾ, ਕਿਰਨ ਬਾਲਾ, ਨਵਜੋਤ ਸ਼ਰਮਾ, ਮਨਦੀਪ ਕੌਰ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾਦਾਰ ਇੰਪਲਾਈਜ਼ ਯੂਨੀਅਨ ਨੇ ਕਮਿਸ਼ਨਰ ਦਫ਼ਤਰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡਾ. ਅੰਬੇਡਕਰ ਪਬਲਿਕ ਹਾਈ ਸਕੂਲ ਸੂੰਢ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਧਾਨ ਐਡਵੋਕੇਟ ਭੱਟੀ ਦੀ ਅਗਵਾਈ 'ਚ ਕਰਵਾਇਆ
Ad Position 24