11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ ਗੜ੍ਹੀ ਕਾਨੂੰਨਗੋਆਂ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-12-2025
ਬਲਾਚੌਰ, 6 ਦਸੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਬਲਾਚੌਰ ਨਜ਼ਦੀਕ ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ ਪਿੰਡ ਗੜ੍ਹੀ ਕਾਨੂੰਗੋਆਂ ਵਿਖੇ ਸੰਤ ਗੁਰਮੇਲ ਸਿੰਘ ਦੀ ਗਿਆਰ੍ਹਵੀਂ ਬਰਸੀ ਮੌਕੇ ਪੰਜਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਖ਼ੂਨਦਾਨੀਆਂ ਵੱਲੋਂ 75 ਯੂਨਿਟ ਖ਼ੂਨ ਦਾਨ ਕੀਤਾ ਗਿਆ | ਸਮੁੱਚੇ ਖ਼ੂਨਦਾਨੀਆਂ ਨੂੰ ਡਾ. ਪਰਮਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਹਸਪਤਾਲ ਦੇ ਐਮ.ਡੀ ਡਾ. ਪਰਮਜੀਤ ਸਿੰਘ ਅਤੇ ਡਾ. ਸ਼ਵੇਤਾ ਨੇ ਕਿਹਾ ਕਿ ਖ਼ੂਨਦਾਨ ਨੂੰ ਮਹਾਂਦਾਨ ਮੰਨਿਆ ਜਾਂਦਾ ਹੈ ਅਤੇ ਖ਼ੂਨਦਾਨੀਆਂ ਵੱਲੋਂ ਦਾਨ ਕੀਤਾ ਹੋਇਆ ਖ਼ੂਨ ਲੋੜਵੰਦ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਬਚਾਅ ਸਕਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਹਸਪਤਾਲ ਵੱਲੋਂ ਅਜਿਹੇ ਸਮਾਜ ਸੇਵਾ ਦੇ ਕਾਰਜ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਰਜਨੀਸ਼ ਗੁਪਤਾ ਸੀ.ਏ, ਜਤਿੰਦਰ ਸਿੰਘ, ਦਲਵੀਰ ਸਿੰਘ, ਸਮਾਜਸੇਵੀ ਪੈਨੀ ਖਟਾਣਾ, ਮਨਦੀਪ ਸਿੰਘ ਕੌਲਗੜ੍ਹ, ਸ਼੍ਰੀ ਗੁਰੂ ਰਵਿਦਾਸ ਸੈਨਾ ਪੰਜਾਬ ਪ੍ਰਧਾਨ ਦਿਲਬਰ ਸਿੰਘ, ਅਮਨਪ੍ਰੀਤ ਸਿੰਘ ਸਮੂਹ ਸਟਾਫ਼ ਮੈਂਬਰ ਅਤੇ ਖ਼ੂਨਦਾਨੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਰਾਸ਼ਟਰੀ ਯੁਵਾ ਸੰਸਦ 2026 ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਕਾਲਜ ਆਫ ਨਰਸਿੰਗ ਵਿਖੇ ਫੇਅਰਵੈਲ ਸਮਾਗਮ ਕਰਵਾਇਆ <br/>
Ad Position 24