11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ-ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 07-12-2025
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਮੌਜੂਦ ਸਨ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਸਾਂਝੇ ਕੀਤੇ | ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਅਜੀਤ' ਪ੍ਰਕਾਸ਼ਨ ਸਮੂਹ ਹੈ ਅਸਲੀ ਵਧਾਈ ਦਾ ਹੱਕਦਾਰ - ਬਲਬੀਰ ਸਿੰਘ ਝਿੱਕਾ <br/> ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਤੁਰੰਤ ਅਸਲਾ ਥਾਣੇ ਜਮ੍ਹਾਂ ਕਰਵਾਉਣ-ਐਸ.ਐਚ.ਓ. <br/>
Ad Position 24