11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ <br/>

Ad Position 21
No active advertisement
ਅਜੀਤ ਡੈਸਕ 07-12-2025
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਇਫਟੂ ਦੇ ਪੰਜਾਬ ਕਮੇਟੀ ਦੇ ਸ਼ਨੀਵਾਰ ਅੰਦੋਲਨ ਦੇ ਨਾਂਅ ਤਹਿਤ ਦਿੱਤੇ ਗਏ ਸੱਦੇ ਉੱਤੇ ਇਫਟੂ ਵਲੋਂ ਨਵਾਂਸ਼ਹਿਰ ਵਿਖੇ ਬਾਰਾਂਦਰੀ ਬਾਗ ਅੱਗੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਫਟੂ ਵਰਕਰਾਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਸੂਬਾ ਕਾਰਜਕਾਰੀ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਾਨਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਮਾਰੂ ਹਮਲਾ ਹੈ | ਇਹ ਮਜ਼ਦੂਰ ਜਮਾਤ ਕੋਲੋਂ ਉਸਦੇ ਬੁਨਿਆਦੀ ਅਧਿਕਾਰ ਖੋ ਲੈਂਦੇ ਹਨ | ਜੋ ਅਧਿਕਾਰ ਮਜ਼ਦੂਰਾਂ ਨੇ ਅਣਗਿਣਤ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ | ਇਹ ਮਜ਼ਦੂਰ ਜਮਾਤ ਕੋਲੋਂ ਉਸਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਾਰਨ ਦਾ ਅਧਿਕਾਰ ਖੋਹਦੇਂ ਹਨ, ਰੁਜ਼ਗਾਰ ਸੁਰੱਖਿਆ ਨੂੰ ਖਤਮ ਕਰਦੇ ਹਨ, ਪੱਕੀਆਂ ਨੌਕਰੀਆਂ ਨੂੰ ਖ਼ਤਮ ਕਰਦੇ ਹਨ, ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ | ਉਹਨਾਂ ਕਿਹਾ ਕਿ ਇਹ ਕੋਡ ਸਕੀਮ ਵਰਕਰਾਂ, ਿਗ਼ਗ ਵਰਕਰਾਂ, ਕੱਚੇ ਵਰਕਰਾਂ, ਆਉਟਸੋਰਸ ਵਰਕਰਾਂ ਦੇ ਹਿੱਤਾਂ ਉੱਤੇ ਵੀ ਘਾਤਕ ਹਮਲਾ ਹਨ | ਜਿਹਨਾਂ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਇਹ ਕੂੜ ਪ੍ਰਚਾਰ ਕਰ ਰਹੀ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਪੱਖੀ ਹਨ | ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਰੇ ਪੰਜਾਬ ਵਿੱਚ ਇਸ ਸ਼ਨੀਵਾਰ ਅੰਦੋਲਨ ਨੂੰ ਸ਼ੁਰੂ ਕਰਨ |

Ad Position 22
No active advertisement
ਪਿਛਲੀ ਖ਼ਬਰ ਡਿਗਰੀ ਤੋਂ ਬਾਅਦ ਬਿਨਾਂ ਆਈਲਟਸ ਯੂ.ਕੇ. ਦੇ ਆ ਰਹੇ ਹਨ ਲਗਾਤਾਰ ਸਟੱਡੀ ਵੀਜ਼ੇ -ਕਨਵਰ ਅਰੋੜਾ <br/> ਅਗਲੀ ਖ਼ਬਰ ਮਾਹਲ ਖ਼ੁਰਦ ਪੈਲੇਸ ਨੇੜੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਔਰਤ ਦੀ ਮੌਤ
Ad Position 24