ਪੋਜੇਵਾਲ ਸਰਾਂ, 6 ਦਸੰਬਰ (ਬੂਥਗੜ੍ਹੀਆ)-ਸੂਬੇ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਬਲਾਕ ਸੜੋਆ ਦੇ ਮਾਲੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ੍ਹ ਰਹੇ ਅਮਨਦੀਪ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਕਰਨਵੀਰ ਕਟਾਰੀਆ ਦੇ ਹੱਕ 'ਚ ਪਿੰਡ ਚੰਦਿਆਣੀ ਕਲਾਂ ਦੇ ਵਿੱਚ ਭਰਵਾਂ ਇਕੱਠ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ, ਚੇਅਰਮੈਨ ਸਤਨਾਮ ਜਲਾਲਪੁਰ, ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਵੱਲੋਂ ਦੋਨਾਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇ ਪਿੰਡਾਂ ਦੇ ਲੋਕਾਂ ਨੂੰ ਸਰਕਾਰ ਦੇ ਦੁਆਰਾ ਕੀਤੇ ਕਾਰਜਾਂ ਦੇ ਬਾਰੇ ਵੀ ਵਿਸਥਾਰ ਪੂਰਵਕ ਜਾਣੂ ਕਰਵਾਇਆ | ਇਸ ਮੌਕੇ ਸਮੂਹ ਨਗਰ ਚੰਦਿਆਣੀ ਕਲਾਂ ਦੇ ਵੱਲੋਂ ਆਪਣੀ ਵੋਟ ਪਾਉਣ ਦਾ ਵਿਸ਼ਵਾਸ ਦਿਵਾਇਆ |