11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ - ਬੰਗਾ, ਭਰੋਲੀ <br/>

Ad Position 21
No active advertisement
ਅਜੀਤ ਡੈਸਕ 07-12-2025
ਕਟਾਰੀਆਂ, 6 ਦਸੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਪੱਛਮੀ ਜਲੰਧਰ ਦੇ ਕੋਆਰਡੀਨੇਟਰ ਕਮਲਜੀਤ ਬੰਗਾ, ਮਹਿਲਾ ਕਾਂਗਰਸੀ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਟਕਸਾਲੀ ਆਗੂ ਹਰਭਜਨ ਸਿੰਘ ਭਰੋਲੀ ਨੇ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ | ਕਿਉਂਕਿ ਕਾਂਗਰਸ ਪਾਰਟੀ ਨੇ ਵਿਰੋਧੀ ਪਾਰਟੀਆਂ ਵਾਂਗ ਕਦੇ ਲੋਕਾਂ ਨਾਲ ਝੂਠ ਨਹੀਂ ਬੋਲਿਆ | ਜਦ ਕਿ ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਪਾਰਟੀਆਂ ਨੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦਾ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਰਦ ਸਿਰਫ ਕਾਂਗਰਸ ਪਾਰਟੀ ਹੀ ਸਮਝ ਸਕਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਵਾਅਦੇ ਦਾਅਵੇ ਕਰਕੇ ਸੂਬੇ 'ਚ ਆਪਣੀ ਸਰਕਾਰ ਤਾਂ ਜਰੂਰ ਬਣਾਈ ਪਰ ਅਜੇ ਤੱਕ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ 'ਤੇ ਖਰਾ ਨਹੀਂ ਉਤਰ ਸਕੀ | ਕਮਲਜੀਤ ਬੰਗਾ, ਸਰਪੰਚ ਬਿਮਲਾ ਦੇਵੀ ਬੰਗਾ ਤੇ ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ ਭਰੋਲੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਦੇ ਲਾਰਿਆਂ ਤੋਂ ਅੱਕ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਜਿੱਤ ਕੇ ਸਰਕਾਰ ਬਣਾਉਣ ਦੀ ਨੀਂਹ ਰੱਖਾਂਗੇ-ਬੰਗਾ <br/> ਅਗਲੀ ਖ਼ਬਰ 27ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਬੰਗਾ 'ਚ ਹੋਇਆ ਆਗਾਜ਼ <br/>
Ad Position 24