24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦਾ ਸੱਦਾ

Ad Position 21
No active advertisement
ਅਜੀਤ ਡੈਸਕ 08-12-2025
ਨਵਾਂਸ਼ਹਿਰ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਇਕਬਾਲ ਸਿੰਘ, ਕਰਨੈਲ ਸਿੰਘ ਰਾਹੋਂ, ਰਾਮ ਪਾਲ, ਦੇਸ ਰਾਜ ਚੌਹਾਨ, ਪਿ੍ੰ. ਅਸ਼ੋਕ ਕੁਮਾਰ, ਪਿ੍ੰ. ਧਰਮ ਪਾਲ ਆਦਿ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਦੀ ਪੁਰਜੋਰ ਸ਼ਬਦਾਂ 'ਚ ਨਿਖੇਧੀ ਕੀਤੀ | ਉਹਨਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਪੈਨਸ਼ਨਰਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਰੱਦ ਕਰਕੇ ਚਾਰ ਕਿਰਤ ਕੋਡ ਲਾਗੂ ਕਰਨ, ਬਿਜਲੀ ਬਿੱਲ ਲਿਆਉਣ ਸਮੇਤ ਚੰਡੀਗੜ੍ਹ ਨੂੰ ਕੇਂਦਰ ਸਾਸ਼ਤ ਪ੍ਰਦੇਸ਼ ਬਣਾਉਣ ਲਈ 131ਵੀਂ ਸੰਵਿਧਾਨਕ ਸੋਧ ਲਿਆਉਣ ਦੀ ਸਾਜਿਸ਼ ਦੀ ਨਿਖੇਧੀ ਕੀਤੀ | ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਦੇਸ਼ ਦਾ ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦੀ ਰਾਖੀ ਲਈ ਮੰਨੂਵਾਦ ਦਾ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ | ਇਸ ਸਮੇਂ 75 ਸਾਲਾ ਪੈਨਸ਼ਨਰਾਂ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ ਵਿੱਤ ਸਕੱਤਰ ਨਵਾਂਸ਼ਹਿਰ, ਹੁਸਨ ਲਾਲ ਨਾਈ ਮਜਾਰਾ, ਕੁਲਦੀਪ ਸਿੰਘ ਬੀਸਲਾ, ਇਕਬਾਲ ਸਿੰਘ ਨਵਾਂ ਸ਼ਹਿਰ, ਸੰਤੋਖ ਸਿੰਘ ਰਾਣੇਵਾਲ, ਹਰਮੇਸ਼ ਲਾਲ ਰਾਣੇਵਾਲ, ਮਹਿੰਦਰ ਪ੍ਰਤਾਪ ਰਾਹੋਂ, ਰਸ਼ਪਾਲ ਸਿੰਘ ਰਾਹੋਂ, ਮਹੇਸ਼ ਸ਼ਰਮਾ ਰਾਹੋਂ, ਗੁਰਮੇਲ ਰਾਮ ਰਾਹੋਂ, ਬਲਵੀਰ ਸਿੰਘ ਭੱਟੀ ਰਾਹੋਂ, ਕਮਲਜੀਤ, ਚੰਦਰ ਕਾਂਤਾ ਪਾਠਕ, ਚਰਨ ਦਾਸ, ਭਲਵਿੰਦਰ ਪਾਲ ਛੋਕਰਾਂ, ਹਰਬੰਸ ਸਿੰਘ ਨੌਰਾ, ਜਸਵੀਰ ਸਿੰਘ ਨਵਾਂਸ਼ਹਿਰ ਨੂੰ ਮੋਮੈਂਟੋ ਅਤੇ ਲੋਈਆਂ ਨਾਲ ਸਨਮਾਨਿਤ ਕੀਤਾ ਗਿਆ | ਮੀਟਿੰਗ 'ਚ ਜੋਗਾ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ, ਮੁਲਖ ਰਾਜ, ਅਵਤਾਰ ਸਿੰਘ, ਹਰਵਿੰਦਰ ਸਿੰਘ, ਬਖਤਾਵਰ ਸਿੰਘ, ਬੇਅੰਤ ਸਿੰਘ, ਇਕਬਾਲ ਸਿੰਘ, ਸੁੱਚਾ ਰਾਮ, ਸਰੂਪ ਲਾਲ, ਹਰਬੰਸ ਸਿੰਘ, ਤੇਜਾ ਸਿੰਘ, ਰਾਮ ਲਾਂਲ, ਭਾਗ ਸਿੰਘ, ਰੇਸ਼ਮ ਲਾਲ, ਗੁਰਦਿਆਲ ਸਿੰਘ, ਸੁਰਜੀਤ ਰਾਮ, ਮਹਿੰਦਰ ਪਾਲ, ਨਿਰਮਲ ਦਾਸ, ਦੀਦਾਰ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਈਸ਼ਵਰ ਚੰਦਰ, ਸੰਤੋਖ ਸਿੰਘ, ਦੇਸ ਰਾਜ ਬੱਜੋਂ, ਅਮਰਜੀਤ ਸਿੰਘ, ਬਲਵਿੰਦਰ ਰਾਮ, ਜਸਬੀਰ ਸਿੰਘ, ਐਚ ਐਸ ਭਾਵੜਾ, ਕਮਲਜੀਤ ਕੌਰ, ਬਲਦੇਵ ਸਿੰਘ, ਸੰਤ ਰਾਮ, ਹਰਦੇਵ ਕੁਮਾਰ, ਮਨਜੀਤ ਰਾਮ, ਰਾਵਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਧ ਸਿੰਘ ਦੇ 100 ਸਾਲਾ ਜਨਮ ਦਿਨ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵਿਖੇ ਕਰਵਾਇਆ ਸਮਾਗਮ <br/>... ਅਗਲੀ ਖ਼ਬਰ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ <br/>
Ad Position 24