25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਬੀਸਲਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-12-2025
ਬਹਿਰਾਮ, 7 ਦਸੰਬਰ (ਨਛੱਤਰ ਸਿੰਘ ਬਹਿਰਾਮ) - ਵਿਸ਼ਵ ਰਤਨ ਭਾਰਤੀ ਸੰਵਿਧਾਨ ਨਿਰਮਾਤਾ, ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਬੀਸਲਾ ਵਿਖੇ ਇੰਜੀਨੀਅਰ ਗੋਪਾਲ ਕਿ੍ਸ਼ਨ ਬੀਸਲਾ ਵਾਤਾਵਰਣ ਪ੍ਰੇਮੀ ਦੀ ਅਗਵਾਈ ਵਿੱਚ ਮਨਾਇਆ ਗਿਆ | ਉਪਰੰਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ 'ਤੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ 'ਤੇ ਚੱਲਣਾ ਚਾਹੀਦਾ ਹੈ, ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਪ੍ਰਾਪਤ ਕਰਾ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਸੀ ਸਾਰੇ ਰੱਲ ਕੇ ਇਸ ਨੇਕ ਕਾਰਜ ਨੂੰ ਅੱਗੇ ਲੈ ਕੇ ਚੱਲੀਏ | ਉਨ੍ਹਾਂ ਕਿਹਾ ਕਿ ਸਾਨੂੰ ਪੜ੍ਹੋ, ਜੁੜੋ ਅਤੇ ਸ਼ੰਘਰਸ਼ ਕਰੋ ਦੀ ਨੀਤੀ ਦੀ ਸਿੱਖਿਆ 'ਤੇ ਚੱਲਦੇ ਹੋਏ ਇਮਾਨਦਾਰ ਅਤੇ ਨਰੋਆ ਸਮਾਜ ਸਿਰਜਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਮੌਕੇ ਇੰਜੀਨੀਅਰ ਗੋਪਾਲ ਕਿ੍ਸ਼ਨ ਬੀਸਲਾ, ਮੰਗਤ ਰਾਮ, ਪ੍ਰੇਮ ਪਾਲ, ਚਮਨ ਲਾਲ, ਸੋਨੂੰ, ਪੱਪੂ, ਦਾਨਿਸ਼ ਮਹਿਮੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਪੰਚਾਇਤ ਨੇ ਨੌਜਵਾਨਾਂ ਨੂੰ ਖ਼ਰੀਦ ਕੇ ਦਿੱਤਾ ਖੇਡਾਂ ਦਾ ਸਾਮਾਨ <br/> ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਬੰਗਾ 'ਚ ਹੋਈ ਜਨਰਲ ਬਾਡੀ ਮੀਟਿੰਗ <br/>
Ad Position 24