28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜਿੱਥੇ ਖਿਡਾਰੀਆਂ ਦਾ ਖੂਨ ਵਗ ਰਿਹਾ ਕੀ ਇਹੋ ਰੰਗਲਾ ਪੰਜਾਬ- ਪੰਮਾ <br/>

Ad Position 21
No active advertisement
ਅਜੀਤ ਡੈਸਕ 18-12-2025

ਬੰਗਾ, 17 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਅਕਾਲੀ ਦਲ ਦੇ ਯੂਥ ਆਗੂ ਸ: ਪਰਮਜੀਤ ਸਿੰਘ ਪੰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਅੰਦਰਲੀ ਵਿਵਸਥਾ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰੰਗਲੇ ਪੰਜਾਬ ਦਾ ਸੁਪਨਾ ਦਿਖਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਡਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਅਸਫਲ ਰਹੀ ਹੈ | ਖੇਡ ਦੇ ਮੈਦਾਨਾਂ 'ਚ ਖੂਨ ਵਹਿ ਰਿਹਾ ਹੈ | ਖਿਡਾਰੀਆਂ ਦੀਆਂ ਲਾਸ਼ਾਂ ਘਰਾਂ 'ਚ ਵਾਪਸ ਆ ਰਹੀਆਂ ਹਨ | ਕੀ ਇਹ ਬਦਲਾਅ ਹੈ? ਪੰਜਾਬ ਦੇ ਸ਼ਹਿਰ ਮੋਹਾਲੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀ ਕੁੰਵਰ ਦਿਗਵਿਜੇ ਸਿੰਘ ਰਾਣਾ ਬਲਾਚੌਰੀਆ 'ਤੇ ਹੋਈ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦੇ ਹੋਏ ਯੂਥ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਖਿਡਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ 2022 'ਚ ਨਕੋਦਰ ਵਿਖੇ ਕਬੱਡੀ ਖਿਡਾਰੀ ਸੰਦੀਪ ਅੰਬੀ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ | ਇਸ ਸਾਲ ਅਕਤੂਬਰ 'ਚ ਜਗਰਾਓਾ ਵਿਖੇ ਖਿਡਾਰੀ ਤੇਜਪਾਲ ਸਿੰਘ ਦੀ ਹੱਤਿਆ ਹੋਈ | ਹੁਣ ਰਾਣਾ ਬਲਾਚੌਰੀਆ ਦੀ ਹੱਤਿਆ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ 'ਚ ਭਾਰੀ ਰੋਸ ਪੈਦਾ ਕੀਤਾ ਹੈ | ਉਹਨਾਂ ਸਖ਼ਤ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਇਹੋ ਖੁਸ਼ਹਾਲ ਤੇ ਰੰਗਲਾ ਪੰਜਾਬ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਗੁ: ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸਮਾਗਮ 21 ਨੂੰ <br/> ਅਗਲੀ ਖ਼ਬਰ ਬਲਾਕ ਸੜੋਆ ਪੰਚਾਇਤ ਸੰਮਤੀ ਦੇ ਨਤੀਜੇ ਆਏ ਸਾਹਮਣੇ <br/>
Ad Position 24