28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਗੁ: ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸਮਾਗਮ 21 ਨੂੰ <br/>

Ad Position 21
No active advertisement
ਅਜੀਤ ਡੈਸਕ 18-12-2025

ਬੰਗਾ, 17 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ-ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ - ਬੰਗਾ ਵਿਖੇ 21 ਦਸੰਬਰ ਦਿਨ ਐਤਵਾਰ ਸ਼ਾਮ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ ਦੌਰਾਨ ਸਜਣ ਵਾਲੇ ਦੀਵਾਨਾਂ 'ਚ ਗਿਆਨੀ ਸਰਬਜੀਤ ਸਿੰਘ ਜੀ ਢੋਟੀਆਂ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਰਮਨਪ੍ਰੀਤ ਸਿੰਘ ਸੁਰਜਾਨ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਹੀਦਾਂ ਦੇ ਮਹਾਨ ਇਤਿਹਾਸ ਨਾਲ ਜੋੜਨਗੇ | ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦਾ ਬੈਨਰ ਜਾਰੀ ਕੀਤਾ ਗਿਆ | ਇਸ ਸਮੇਂ ਲਖਬੀਰ ਸਿੰਘ ਜੀਂਦੋਵਾਲ, ਅਮਰਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਪੰਚ, ਜਸਪ੍ਰੀਤ ਸਿੰਘ ਜੱਸਾ ਪੰਚ, ਚੂਹੜ ਸਿੰਘ, ਚਰਨਜੀਤ ਸਿੰਘ, ਬਾਬਾ ਕਮਲਜੀਤ ਸਿੰਘ, ਸੰਤ ਰਾਮ, ਬਾਵਾ ਜੀਂਦੋਵਾਲ, ਸ਼ਰਨਜੀਤ ਸਿੰਘ ਸ਼ਾਨੂੰ ਅਤੇ ਹੋਰ ਸੰਗਤਾਂ ਹਾਜ਼ਰ ਸਨ | ਸਮੂਹ ਸੰਗਤ ਨੂੰ ਸ਼ਹੀਦੀ ਸਮਾਗਮਾਂ 'ਚ ਵੱਧ ਚੜ੍ਹ ਕੇ ਹਾਜ਼ਰੀ ਲਗਵਾਉਣ ਦੀ ਬੇਨਤੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੀਪਾ ਰੰਗੀ 'ਚ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ ਜਿੱਥੇ ਖਿਡਾਰੀਆਂ ਦਾ ਖੂਨ ਵਗ ਰਿਹਾ ਕੀ ਇਹੋ ਰੰਗਲਾ ਪੰਜਾਬ- ਪੰਮਾ <br/>
Ad Position 24