ਬੰਗਾ, 17 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਲੰਗੇਰੀ ਵਿਖੇ ਮਾਤਾ ਗੰਗੀ ਦੀ ਨਿੱਘੀ ਮਿੱਠੀ ਯਾਦ ਵਿੱਚ 24 ਦਸੰਬਰ ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਅਪਰੇਸ਼ਨ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਜਥੇ: ਗਿਆਨ ਸਿੰਘ ਲੰਗੇਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੱਲੋਂ ਦਿੱਤੀ ਗਈ | ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਡਾਕਟਰ ਸੇਠ ਅੱਖਾਂ ਦਾ ਹਸਪਤਾਲ ਬੰਗਾ ਤੋਂ ਅੱਖਾਂ ਦੇ ਰੋਗਾਂ ਦੇ ਮਾਹਰ ਡਾਕਟਰ ਦੇਵ ਅਸ਼ੀਸ਼ ਸੇਠ ਜਿੱਥੇ ਅੱਖਾਂ ਦੀ ਜਾਂਚ ਕਰਨਗੇ ਉੱਥੇ ਉਕਤ ਹਸਪਤਾਲ ਵਿਖੇ ਮਰੀਜ਼ਾਂ ਦੇ ਲੋੜੀਂਦੇ ਆਪਰੇਸ਼ਨ ਵੀ ਕਰਨਗੇ | ਇਸ ਮੌਕੇ ਮਰੀਜ਼ਾਂ ਦੇ ਮੁਫ਼ਤ ਲੈਂਜ ਵੀ ਪਾਏ ਜਾਣਗੇ | ਇਹ ਕੈਂਪ ਸਵੇਰੇ 10 ਵਜੇ ਅਰੰਭ ਹੋ ਕੇ ਦੁਪਹਿਰ 1 ਵਜੇ ਤੱਕ ਲੱਗੇਗਾ | ਉਹਨਾਂ ਵਿਸ਼ੇਸ਼ ਤੌਰ 'ਤੇ ਲੋੜਵੰਦ ਲੋਕਾਂ ਨੂੰ ਕੈਂਪ ਦਾ ਭਰਪੂਰ ਲਾਭ ਉਠਾਉਣ ਦੀ ਅਪੀਲ ਕੀਤੀ |