28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ -ਡਾ. ਸਿੰਘ <br/>

Ad Position 21
No active advertisement
ਅਜੀਤ ਡੈਸਕ 18-12-2025
ਬਲਾਚੌਰ, 17 ਦਸੰਬਰ (ਨਰੇਸ਼ ਧੌਲ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਲੈਫ਼. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸਿਹਤ ਸੇਵਾਵਾਂ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਸਮੀਖਿਆ ਕੀਤੀ | ਡਾ. ਸਿੰਘ ਨੇ ਸਫ਼ਾਈ ਪ੍ਰਬੰਧਾਂ 'ਤੇ ਖ਼ਾਸ ਧਿਆਨ ਦਿੰਦਿਆਂ ਹਸਪਤਾਲ ਪ੍ਰਸ਼ਾਸਨ ਨੂੰ ਸਫ਼ਾਈ ਅਤੇ ਸੈਨੇਟਾਈਜ਼ੇਸ਼ਨ ਦੇ ਮਿਆਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਮਾਹੌਲ ਮਰੀਜ਼ਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਸਿਵਲ ਸਰਜਨ ਨੇ ਸਾਰੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਮਰੀਜ਼ਾਂ ਨਾਲ ਨਿਮਰਤਾ, ਸੰਵੇਦਨਸ਼ੀਲਤਾ ਅਤੇ ਸਮਰਪਣ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮੇਂ-ਸਿਰ ਇਲਾਜ ਮਿਲਣਾ ਚਾਹੀਦਾ ਹੈ | ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਣਵੱਤਾਪੂਰਨ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਜਤਿੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਤੋਂ ਉਮੀਦਵਾਰ ਰਹੇ ਜੇਤੂ <br/> ਅਗਲੀ ਖ਼ਬਰ ਲੰਗੇਰੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 24 ਨੂੰ <br/>
Ad Position 24