28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 18-12-2025
ਔੜ/ਝਿੰਗੜਾਂ, 17 ਦਸੰਬਰ (ਕੁਲਦੀਪ ਸਿੰਘ ਝਿੰਗੜ) - ਇੱਥੋਂ ਨੇੜਲੇ ਇਤਿਹਾਸਕ ਪਿੰਡ ਲੜੋਆ ਦੇ ਡੇਰਾ ਸੰਤ ਬਾਬਾ ਅਤਰ ਦਾਸ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਦੀ ਅਗਵਾਈ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਸੰਤ ਬਾਬਾ ਸਰਬਜੀਤ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ | ਉਪਰੰਤ ਅੱਖਾਂ ਦੇ ਕੈਂਪ ਦਾ ਉਦਘਾਟਨ ਹੋਇਆ | ਜਿਸ ਦੌਰਾਨ ਅਗਰਵਾਲ ਹਸਪਤਾਲ ਫਗਵਾੜਾ ਤੋਂ ਆਏ ਅੱਖਾਂ ਦੇ ਮਾਹਰ ਡਾਕਟਰ ਤੁਸ਼ਾਰ ਅਗਰਵਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਇਸ ਕੈਂਪ 'ਚ ਪੁੱਜੇ 250 ਤੋਂ ਉੱਪਰ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਜਿਨ੍ਹਾਂ ਵਿੱਚੋਂ 120 ਦੇ ਕਰੀਬ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ ਅਤੇ 11 ਮਰੀਜ਼ ਆਪਰੇਸ਼ਨ ਯੋਗ ਪਾਏ ਗਏ | ਜਿਨ੍ਹਾਂ ਦੇ ਅਗਰਵਾਲ ਹਸਪਤਾਲ ਫਗਵਾੜਾ ਵਿਖੇ ਲਿਜਾ ਕੇ ਆਪਰੇਸ਼ਨ ਕੀਤੇ ਜਾਣਗੇ | ਇਸ ਮੌਕੇ ਡਾ. ਤੁਸ਼ਾਰ ਅਗਰਵਾਲ ਨੇ ਦੱਸਿਆ ਕਿ ਬਹੁਤ ਸਾਰੇ ਮਰੀਜ਼ ਅਜਿਹੇ ਹੁੰਦੇ ਹਨ ਜੋ ਆਰਥਕ ਤੌਰ 'ਤੇ ਕੰਮਜ਼ੋਰ ਹੁੰਦੇ ਹਨ ਅਤੇ ਉਹ ਹਸਪਤਾਲ ਆ ਕੇ ਪਰਚੀ ਅਤੇ ਦਵਾਈਆਂ ਦੇ ਪੈਸੇ ਭਰਨ ਦੇ ਯੋਗ ਨਹੀਂ ਹੁੰਦੇ ਜਿਨ੍ਹਾਂ ਨੂੰ ਅਜਿਹੇ ਕੈਂਪਾਂ ਵਿੱਚੋਂ ਭਾਰੀ ਲਾਭ ਪ੍ਰਾਪਤ ਹੁੰਦਾ ਹੈ | ਜਿਸ ਕਰਕੇ ਸਮਾਜ ਸੇਵੀ ਦਾਨੀ ਸੱਜਣਾਂ ਨੂੰ ਚਾਹੀਦਾ ਹੈ ਕਿ ਅਜਿਹੇ ਕੈਂਪ ਲਗਾਉਣ ਨੂੰ ਤਰਜੀਹ ਦੇਣ ਤਾਂ ਜੋ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਹੋ ਸਕੇ | ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਨੇ ਡਾਕਟਰਾਂ ਦੀ ਸਮੁੱਚੀ ਟੀਮ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਵੀ ਸਹਿਯੋਗ ਦੀ ਆਸ ਪ੍ਰਗਟਾਈ | ਉਨ੍ਹਾਂ ਦੱਸਿਆ ਕਿ ਡੇਰੇ ਵੱਲੋਂ ਮਨੁੱਖਤਾ ਦੀ ਭਲਾਈ ਲਈ ਅਜਿਹੇ ਕੈਂਪਾਂ ਦਾ ਹਰ ਸਾਲ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਬੀਬੀ ਬਖਸ਼ੀਸ਼ ਕੌਰ, ਸੰਤ ਨਿਰਭੈ ਸਿੰਘ ਤੋਂ ਇਲਾਵਾ ਪਤਵੰਤੇ ਸੱਜਣ, ਪਿੰਡ ਵਾਸੀ ਤੇ

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਧਾਨ ਸਭਾ 'ਚ 'ਆਪ' ਦੀ ਇਤਿਹਾਸਕ ਜਿੱਤ-ਵਿਧਾਇਕ ਜਿੰਪਾ <br/> ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਤੋਂ ਉਮੀਦਵਾਰ ਰਹੇ ਜੇਤੂ <br/>
Ad Position 24