28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਾਹਿਬਜ਼ਾਦਿਆਂ ਦੀ ਯਾਦ 'ਚ ਵੱਖ-ਵੱਖ ਪਿੰਡਾਂ 'ਚ ਹੋਣਗੇ ਸਮਾਗਮ <br/>

Ad Position 21
No active advertisement
ਅਜੀਤ ਡੈਸਕ 18-12-2025
ਗੜ੍ਹਦੀਵਾਲਾ, 17 ਦਸੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁੱਜਰ ਕੌਰ ਜੀ ਦੀ ਯਾਦ ਵਿਚ 30 ਦਸੰਬਰ ਤੱਕ ਵੱਖ-ਵੱਖ ਪਿੰਡਾਂ ਵਿਚ ਕੀਰਤਨ ਦਰਬਾਰ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁੱਜਰ ਕੌਰ ਦੀ ਯਾਦ ਵਿਚ 20 ਦਸੰਬਰ ਨੂੰ ਪਿੰਡ ਅਰਗੋਵਾਲ ਵਿਖੇ, 24 ਦਸੰਬਰ ਨੂੰ ਪਿੰਡ ਹੁਸੈਨਪੁਰ ਲਾਲੋਵਾਲ, 26 ਦਸੰਬਰ ਨੂੰ ਪਿੰਡ ਅੰਬਾਲਾ ਜੱਟਾਂ, 27 ਦਸੰਬਰ ਨੂੰ ਗੁਰਦੁਆਰਾ ਸਿੰਘ ਸਭਾ ਥੇਂਦਾ, 28 ਦਸੰਬਰ ਨੂੰ ਪਿੰਡ ਜੀਆ ਸਹੋਤਾ ਖੁਰਦ ਅਤੇ 30 ਦਸੰਬਰ ਨੂੰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਰਾਤਰੀ ਦੀਵਾਨ ਸਜਾਏ ਜਾਣਗੇ | ਜਦ ਕਿ 22 ਦਸੰਬਰ ਨੂੰ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਗੜ੍ਹੀ ਵਿਚ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ, ਕਥਾਕਾਰ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਹਾਈ ਸਕੂਲ ਨਵੀਂ ਆਬਾਦੀ 'ਚ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. 20 ਨੂੰ - ਜ਼ਿਲ੍ਹਾ ਸਿੱਖਿਆ ਅਫ਼ਸਰ <br/>
Ad Position 24