28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਰਕਾਰੀ ਕੰਨਿਆ ਹਾਈ ਸਕੂਲ ਨਵੀਂ ਆਬਾਦੀ 'ਚ ਇਨਾਮ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 18-12-2025
ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਕੰਨਿਆ ਹਾਈ ਸਕੂਲ ਨਵੀਂ ਆਬਾਦੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਮੁੱਖ ਅਧਿਆਪਕਾ ਮੈਡਮ ਦੀਪਤੀ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮੈਡਮ ਹਰਜਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰਮੁੱਖ ਸਮਾਜ ਸੇਵਕ ਪਰਮਜੀਤ ਸਿੰਘ ਸਚਦੇਵਾ ਵਿਸ਼ੇਸ਼ ਮਹਿਮਾਨ ਰਹੇ | ਸਮਾਗਮ ਦੌਰਾਨ ਐਡਵੋਕੇਟ ਅਸੀਸ ਅਤੇ ਪੈਰਾ ਲੀਗਲ ਵਲੰਟੀਅਰ ਬਲਵੀਰ ਸਿੰਘ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਅੱਗੇ ਵਧਣ ਲਈ ਮਹੱਤਵਪੂਰਨ ਸੁਝਾਅ ਅਤੇ ਕਾਨੂੰਨੀ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਮੈਡਮ ਸੁਮਨ ਅਤੇ ਸਮਾਜ ਸੇਵਕ ਰਾਜਿੰਦਰ ਪ੍ਰਸਾਦ ਨੇ ਬੱਚੀਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੈਡਮ ਹਰਜਿੰਦਰ ਕੌਰ ਅਤੇ ਸਮਾਜ ਸੇਵਕ ਪਰਮਜੀਤ ਸਿੰਘ ਸਚਦੇਵਾ ਨੇ ਸਕੂਲ ਮੈਗਜ਼ੀਨ ਦਾ ਪੰਜਵਾਂ ਭਾਗ ਜਾਰੀ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਹਰਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਮਨ ਲਾ ਕੇ ਪੜ੍ਹਾਈ ਕਰਨੀ ਚਾਹੀਦੀ ਹੈ ਕਿਉਂਕਿ ਕਾਮਯਾਬੀ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ | ਸਮਾਗਮ ਦੌਰਾਨ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੈਂਟਰ ਹੈੱਡ ਟੀਚਰ ਮੋਨਿਕਾ ਜੈਨ , ਮੈਡਮ ਮਨਿੰਦਰਜੀਤ ਕੌਰ , ਮੈਡਮ ਆਸ਼ੂ ਵਾਲੀਆ ਸਮੇਤ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਪੱਖੋ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਵੱਖ-ਵੱਖ ਪਿੰਡਾਂ 'ਚ ਹੋਣਗੇ ਸਮਾਗਮ <br/>
Ad Position 24