22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬੰਗਾ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 19-12-2025
ਬੰਗਾ, 18 ਦਸੰਬਰ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ ਲਧਾਣਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਬੰਗਾ ਹਲਕੇ ਦੇ ਵੋਟਰਾਂ ਵੱਲੋਂ ਮਿਲੇ ਭਰਵੇਂ ਪਿਆਰ, ਸਹਿਯੋਗ ਅਤੇ ਭਰੋਸੇ ਲਈ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਅਤੇ ਪੰਜਾਬ ਸਕੱਤਰ ਵੋਮੈਨ ਵਿੰਗ ਹਰਜੋਤ ਕੌਰ ਲੋਹਟੀਆ ਨੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ | ਡਾ. ਸੁੱਖੀ ਨੇ ਕਿਹਾ ਕਿ ਬੰਗਾ ਹਲਕੇ ਦੀ ਜਨਤਾ ਨੇ ਲੋਕਤੰਤਰ ਦੇ ਮਹਾਨ ਤਿਉਹਾਰ 'ਚ ਵੱਡੀ ਗਿਣਤੀ ਨਾਲ ਹਿੱਸਾ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ, ਇਮਾਨਦਾਰੀ ਅਤੇ ਪਾਰਦਰਸ਼ੀ ਰਾਜਨੀਤੀ ਦੇ ਪੱਖ ਵਿੱਚ ਖੜ੍ਹੀ ਹੈ | ਹਰਜੋਤ ਲੋਹਟੀਆ ਨੇ ਵੀ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬੰਗਾ ਹਲਕਾ ਆਮ ਆਦਮੀ ਪਾਰਟੀ ਦਾ ਮਜ਼ਬੂਤ ਕਿਲ੍ਹਾ ਬਣ ਕੇ ਉਭਰਿਆ ਹੈ ਅਤੇ ਇਹ ਜਿੱਤ ਲੋਕਾਂ ਦੀ ਜਿੱਤ ਹੈ | ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਈਮਾਨਦਾਰ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਇਸ ਵਾਰ ਫਿਰ ਵਿਰੋਧੀ ਪਾਰਟੀਆਂ ਨੂੰ ਪਛਾੜਦੇ ਹੋਏ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਚੋਣ ਰਣਨੀਤੀਕਾਰ ਨਰੇਸ਼ ਅਰੋੜਾ ਦੀ ਵਿਸ਼ਵ ਪ੍ਰਸਿੱਧ ਫੁੱਟਬਾਲਰ ਲਿਓਨੇਲ ਮੈਸੀ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਬੰਗਾ ਵਲੋਂ ਵੋਟਰਾਂ ਦਾ ਧੰਨਵਾਦ <br/>
Ad Position 24