ਬਹਿਰਾਮ, 18 ਦਸੰਬਰ (ਸਰਬਜੀਤ ਸਿੰਘ ਰਾਣਾ)-ਮੇਰੀ ਜਿੱਤ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਵਰਕਰਾਂ ਸਿਰ ਬੱਝਦਾ ਹੈ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਮੈਨੂੰ ਇਹ ਜਿੱਤ ਦਿਵਾਈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਜ਼ੋਨ ਬੀਸਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਦੀਪ ਕੌਰ ਨੇ ਜਿੱਤ ਪ੍ਰਾਪਤ ਕਰਨ ਉਪਰੰਤ ਪਿੰਡ ਬੀਸਲਾ ਵਿਖੇ ਵੋਟਰਾਂ ਦਾ ਧੰਨਵਾਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਉਣਗੇ | ਜਥੇ. ਰਣਜੀਤ ਸਿੰਘ ਖਾਲਸਾ ਵੱਲੋਂ ਗੁਰਦੀਪ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਬਾਬਾ ਸੋਹਣ ਸਿੰਘ ਬੀਸਲਾ, ਗੁਰਚਰਨ ਸਿੰਘ ਚੀਮਾ, ਸੋਮ ਪ੍ਰਕਾਸ਼, ਸਮਸ਼ੇਰ ਸਿੰਘ, ਜਨਪ੍ਰੀਤ ਸਿੰਘ, ਗੁਰਮੇਲ ਰਾਮ ਟੇਲਰ ਆਦਿ ਹਾਜ਼ਰ ਸਨ |