ਨਵਾਂਸ਼ਹਿਰ, 18 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਯੂਥ ਫੁੱਟਬਾਲ ਵੈਲਫੇਅਰ ਕਲੱਬ ਨਵਾਂਸ਼ਹਿਰ ਵੱਲੋਂ 20ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ 25 ਦਸੰਬਰ ਤੋਂ 30 ਦਸੰਬਰ ਤੱਕ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਯੂਥ ਫੁਟਬਾਲ ਵੈਲਫੇਅਰ ਕਲੱਬ ਵੱਲੋਂ ਅਹੁਦੇਦਾਰਾਂ ਅਤੇ ਮੈਂਬਰਾਂ ਤੇ ਪਿ੍ੰਸੀਪਲ ਦਲਜੀਤ ਸਿੰਘ ਬੋਲਾ, ਕਰਨਜੀਤ ਸਿੰਘ ਪ੍ਰਧਾਨ, ਸਰਬਦੀਪ ਸਿੰਘ ਸੈਕਟਰੀ, ਮਨਜੀਤ ਸਿੰਘ, ਰਘਵਿੰਦਰ ਪਾਲ ਸਿੰਘ, ਵਰਿੰਦਰ ਸਿੰਘ ਆਦਿ ਨੇ ਇਸ ਸਬੰਧੀ ਪੋਸਟਰ ਜਾਰੀ ਕੀਤਾ |