22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬੀਰੋਵਾਲ ਵਿਖੇ ਸਰਕਾਰੀ ਕਾਲਜ ਜਾਡਲਾ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਕਰਵਾਇਆ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 19-12-2025
ਜਾਡਲਾ, 18 ਦਸੰਬਰ (ਸੁਰਿੰਦਰ ਦੁੱਗਲ)-ਪਿੰਡ ਬੀਰੋਵਾਲ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੇ ਐਨ.ਐਸ.ਐਸ ਯੂਨਿਟ ਵਲੋਂ ਗ੍ਰਾਮ ਪੰਚਾਇਤ ਅਤੇ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਸਰਪੰਚ ਜਸਪਾਲ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ | ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਕਾਂਊਸਲਰ ਜਸਵਿੰਦਰ ਕੌਰ, ਕਮਲਜੀਤ ਕੌਰ ਅਤੇ ਪ੍ਰਵੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭਿਆਨਕ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਐਨ.ਐਸ.ਐਸ ਵਲੰਟੀਅਰਾਂ ਨੂੰ ਸੜਕ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਸੰਬੰਧੀ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਉਨ੍ਹਾਂ ਸੱਪ ਦੇ ਡੰਗੇ ਹੋਏ ਮਰੀਜ਼ਾਂ ਸੰਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਰਪੰਚ ਜਸਪਾਲ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ | ਇਸ ਮੌਕੇ ਐਨ.ਐਸ.ਐਸ ਯੂਨਿਟ ਅਤੇ ਸਰਪੰਚ ਜਸਪਾਲ ਸਿੰਘ ਵੱਲੋਂ ਰੈਡ ਕਰਾਸ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਐਨ.ਐਸ.ਐਸ ਵਿਦਿਆਰਥੀਆਂ ਵਲੋਂ ਪਿੰਡ ਬੀਰੋਵਾਲ ਦੀਆਂ ਸੜਕਾਂ ਅਤੇ ਖੇਡ ਮੈਦਾਨ ਦੀ ਸਫ਼ਾਈ ਵੀ ਕੀਤੀ ਗਈ | ਪ੍ਰੋ. ਸੋਨੀਆ, ਪ੍ਰੋ. ਜਸਵਿੰਦਰ ਰੱਲ, ਪ੍ਰੋਫੈਸਰ ਨੇਹਾ ਰਾਣੀ, ਪ੍ਰੋ. ਹਰਿੰਦਰਜੀਤ ਸਿੰਘ, ਪ੍ਰੋ. ਪਰਮਜੀਤ ਕੌਰ ਅਤੇ ਕਾਲਜ ਦੇ ਸਮੂਹ ਐੱਨ.ਐੱਸ.ਐੱਸ ਵਲੰਟੀਅਰਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਉਂਦੀਆ ਵਿਧਾਨ ਸਭਾ ਚੋਣਾਂ 'ਚ ਬਸਪਾ ਨਵਾਂ ਇਤਿਹਾਸ ਸਿਰਜੇਗੀ -ਬਸਰਾ, ਬੰਗਾ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ
Ad Position 24