22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਲੋਕਾਂ ਨੇ ਲਗਾਈ ਮੋਹਰ – ਪ੍ਰੋ. ਮੁਲਤਾਨੀ

Ad Position 21
No active advertisement
ਅਜੀਤ ਡੈਸਕ 19-12-2025
ਮੁਕੇਰੀਆਂ, 18 ਦਸੰਬਰ (ਰਾਮਗੜ੍ਹੀਆ)- ਮੁਕੇਰੀਆਂ ਹਲਕੇ ਅੰਦਰ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਸੀਟਾਂ ਅਤੇ ਬਲਾਕ ਸੰਮਤੀ ਦੀਆਂ 23 ਸੀਟਾਂ ਜਿੱਤ ਕੇ ਇਹ ਸਾਬਤ ਕਰ ਦਿੱਤਾ ਹੈ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜਿੱਥੇ ਪੂਰੇ ਪੰਜਾਬ ਵਿਚ ਬਾਕੀ ਪਾਰਟੀਆਂ ਨੂੰ ਪਿੱਛੇ ਛੱਡਦਿਆਂ ਵੱਡੀ ਲੀਡ ਨਾਲ ਸੀਟਾਂ ਜਿੱਤੀਆਂ ਹਨ ਉੱਥੇ ਹੀ ਮੁਕੇਰੀਆਂ ਅੰਦਰ ਵੀ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ 'ਆਪ' ਪਾਰਟੀ ਹੈ | ਇਹ ਪ੍ਰਗਟਾਵਾ ਪ੍ਰੋ. ਜੀ.ਐੱਸ. ਮੁਲਤਾਨੀ ਹਲਕਾ ਇੰਚਾਰਜ 'ਆਪ' ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਪਾਰਟੀ ਦੀ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਸੀ | ਉਨ੍ਹਾਂ ਕਿਹਾ ਇਸੇ ਤਰ੍ਹਾਂ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ 'ਆਪ' ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇਕ ਵਾਰ ਫਿਰ ਤੋਂ ਸੂਬੇ ਅੰਦਰ ਆਪਣੀ ਸਰਕਾਰੀ ਬਣਾਵੇਗੀ | ਉਨ੍ਹਾਂ ਕਿਹਾ ਲੋਕ 'ਆਪ' ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਗਾ ਰਹੇ ਹਨ | ਪ੍ਰੋ. ਮੁਲਤਾਨੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ | ਉਨ੍ਹਾਂ ਪੰਜਾਬ ਨੂੰ 'ਆਪ' ਪਾਰਟੀ ਨੇ ਮੁੜ ਲੀਹਾਂ 'ਤੇ ਲੈ ਕੇ ਆਉਂਦਾ ਹੈ ਜਦੋਂਕਿ ਬਾਕੀ ਪਾਰਟੀਆਂ ਨੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਬੁਰੀ ਤਰ੍ਹਾਂ ਨਾਲ ਖ਼ਰਾਬ ਕਰਕੇ ਰੱਖ ਦਿੱਤਾ ਸੀ | ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿਕਾਸ ਲਈ ਅਗਾਂਹ ਤੋਂ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ 'ਆਪ' ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਾਟੇ ਮੁਕਾਬਲਿਆਂ 'ਚ ਰਾਹੋਂ ਲੜਕੀਆਂ ਸਕੂਲ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਨਿਰਮਲ ਸਿੰਘ ਭੀਲੋਵਾਲ ਵਲੋਂ ਚੋਣਾਂ 'ਚ ਸਮਰਥਨ ਦੇਣ ਲਈ ਵੋਟਰਾਂ ਦਾ ਧੰਨਵਾਦ <br/>
Ad Position 24