22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਰਾਟੇ ਮੁਕਾਬਲਿਆਂ 'ਚ ਰਾਹੋਂ ਲੜਕੀਆਂ ਸਕੂਲ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 19-12-2025
ਰਾਹੋਂ, 18 ਦਸੰਬਰ (ਉਂਕਾਰ ਸਿੰਘ ਰਾਠੋਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਬਲਾਕ ਪੱਧਰੀ 'ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਕਿਸ਼ਣ ਸਕੀਮ' ਅਧੀਨ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਰਾਟਿਆਂ ਦੇ ਮੁਕਾਬਲੇ ਕਰਵਾਏ ਗਏ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਲੜਕੀਆਂ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਲੈਕਚਰਾਰ ਬਾਇਓ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਦੀਆਂ ਵਿਦਿਆਰਥਣਾਂ ਨੇ ਇਸ ਬਲਾਕ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਪਲਕ ਅਤੇ ਸਮਰਿਤੀ ਨੇ ਤੀਸਰਾ ਸਥਾਨ ਹਾਸਿਲ ਕੀਤਾ, ਨੌਵੀਂ ਤੋਂ ਬਾਰਵੀਂ ਜਮਾਤ ਦੀ ਵਿਦਿਆਰਥਣਾਂ ਦੇ ਵਰਗ 'ਚ ਦਸਵੀਂ ਕਲਾਸ ਦੀ ਵਿਦਿਆਰਥਣ ਰੀਨਾ ਅਤੇ ਰੱਜੋ ਨੇ ਪਹਿਲਾ ਸਥਾਨ ਹਾਸਲ ਕੀਤਾ, ਹਰਜੀਤ ਕੌਰ ਨੇ ਦੂਜਾ ਸਥਾਨ ਤੇ ਪ੍ਰਭਲੀਨ ਕੌਰ ਨੇ ਤੀਸਰਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ | ਸਵੇਰ ਦੀ ਸਭਾ ਦੌਰਾਨ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਕੌਰ, ਸਤਨਾਮ ਸਿੰਘ, ਗੁਰਸ਼ਰਨ ਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸਤਿੰਦਰ ਕੌਰ, ਗਗਨਪ੍ਰੀਤ ਕੌਰ, ਬਲਦੇਵ ਕਿ੍ਸ਼ਨ, ਹਰਜੀਤ ਕੌਰ, ਮਨਜੀਤ ਕੌਰ, ਰੇਨੂੰ, ਰਣਜੀਤ ਕੌਰ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਨੀਲਮ ਰਾਣੀ, ਕਮਲਦੀਪ, ਜਸਵਿੰਦਰ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਜਸਵੀਰ ਰਾਜ, ਨਿਧੀ ਉੱਮਟ, ਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਰਜਿੰਦਰ ਨਾਥ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਜੀਤ ਕੌਰ ਚਾਹਲ ਨੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਲੋਕਾਂ ਨੇ ਲਗਾਈ ਮੋਹਰ – ਪ੍ਰੋ. ਮੁਲਤਾਨੀ
Ad Position 24