ਨਵਾਂਸ਼ਹਿਰ, 18 ਦਸੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪ੍ਰੀਸ਼ਦ ਜੋਨ ਕੁਲਥਮ ਤੋਂ ਕਾਂਗਰਸ ਪਾਰਟੀ ਦੀ ਜੇਤੂ ਉਮੀਦਵਾਰ ਬਿਮਲਾ ਦੇਵੀ ਦਾ ਸਤਬੀਰ ਸਿੰਘ ਪੱਲੀ-ਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਜ਼ਿਲ੍ਹੇ ਅੰਦਰ ਆਪਣਾ ਚੰਗਾ ਪ੍ਰਦਰਸ਼ਨ ਕਰਕੇ ਵਿਰੋਧੀਆਂ ਨੂੰ ਮਾਤ ਦਿੱਤੀ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਤੰਗ ਨਜ਼ਰ ਆ ਰਹੇ ਹਨ | ਉਨ੍ਹਾਂ ਆਖਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਮਿਲੇ ਹੁੰਗਾਰੇ ਨੇ ਇਹ ਸੰਕੇਤ ਦਿੱਤਾ ਹੈ ਕਿ ਇਹ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ | ਇਸ ਮੌਕੇ ਕਮਲਜੀਤ ਬੰਗਾ ਸੀਨੀਅਰ ਆਗੂ ਜਰਨੈਲ ਸਿੰਘ ਪੱਲੀ-ਝਿੱਕੀ ਅਤੇ ਹੋਰ ਆਗੂ ਹਾਜ਼ਰ ਸਨ |