ਨੰਗਲ ਬਿਹਾਲਾਂ, 18 ਦਸੰਬਰ (ਵਿਨੋਦ ਮਹਾਜਨ)- ਉੱਘੇ ਸਮਾਜ ਸੇਵੀ ਅਤੇ ਐਨ. ਆਰ. ਆਈ. ਬਲਦੇਵ ਸਿੰਘ ਕੌਲਪੁਰ ਦੇ ਬਾਪੂ ਇਕਲਾਲ ਸਿੰਘ ਅਤੇ ਮਾਤਾ ਬਲਵੀਰ ਕੌਰ ਦੀ 20ਵੀਂ ਬਰਸੀ ਉਨ੍ਹਾਂ ਦੇ ਨਿਵਾਸ ਸਥਾਨ ਕੌਲਪੁਰ ਵਿਖੇ 21 ਦਸੰਬਰ ਐਤਵਾਰ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਕੌਲਪੁਰ ਨੇ ਦੱਸਿਆ ਕਿ ਇਸ ਮੌਕੇ ਹਲਕਾ ਦਸੂਹਾ ਵਿਧਾਇਕ ਐਡਵੋਕੇਟ ਕਰਮਜੀਤ ਸਿੰਘ ਘੁੰਮਣ, ਹਲਕਾ ਮੁਕੇਰੀਆਂ ਵਿਧਾਇਕ ਜੰਗੀ ਲਾਲ ਮਹਾਜਨ, ਕਾਂਗਰਸੀ ਆਗੂ ਸਰਬਜੋਤ ਸਿੰਘ ਸਾੱਬੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਜੀ. ਐਸ. ਮੁਲਤਾਨੀ ਮੁਕੇਰੀਆਂ, ਐਸ. ਜੀ. ਪੀ. ਸੀ. ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਸੁਰਜੀਤ ਸਿੰਘ ਕੈਰੇਂ ਆਦਿ ਤੋਂ ਇਲਾਵਾ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ ਗੇਰੇ ਵਾਲੇ, ਭਾਈ ਮੰਗਲ ਸਿੰਘ ਗਰਨਾ ਸਾਹਿਬ ਵਾਲੇ ਅਤੇ ਮਹਾਨ ਕਥਾਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਰਸਭਿੰਨੇ ਕੀਰਤਨ ਤੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |