ਨਵਾਂਸ਼ਹਿਰ, 18 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਆਈ.ਟੀ.ਆਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਵਾਂਸ਼ਹਿਰ ਵਿਖੇ 11 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ | ਕਮੇਟੀ ਦੀ ਚੋਣ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਰਨ ਕੁਮਾਰ ਨੂੰ ਪ੍ਰਧਾਨ, ਰਜਿੰਦਰ ਸਿੰਘ ਮੀਤ ਪ੍ਰਧਾਨ, ਸੰਜੀਵ ਕੁਮਾਰ ਸੈਕਟਰੀ, ਰਾਮ ਬੱਧਣ ਪ੍ਰੈਸ ਸੈਕਟਰੀ, ਕੈਸ਼ੀਅਰ ਬਲਜੀਤ ਸਿੰਘ, ਜਸਕਰਨ ਸਿੰਘ ਅਤੇ ਕਪਿਲ ਸ਼ਰਮਾ ਮੁੱਖ ਸਲਾਹਕਾਰ, ਕਮਲਪ੍ਰੀਤ ਸਿੰਘ ਵਜੀਦਪੁਰ, ਰਾਜੂ ਰਾਣੇਵਾਲ਼ ਅਤੇ ਅਰਸ਼ ਕਲੇਰ ਆਦਿ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਅਤੇ ਭਵਿੱਖ ਦੇ ਲਈ ਇੱਕ ਅਹੁਦਾ ਖਾਲੀ ਰੱਖਿਆ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਬਲਜੀਤ ਧਰਮਕੋਟ ਨੇ ਕਮੇਟੀ ਮੈਂਬਰਾਂ ਨੂੰ ਵਿਦਿਆਰਥੀ ਸੰਘਰਸ਼ ਤੇ ਪੀ.ਐਸ.ਯੂ ਦੇ ਬੈਜ਼ ਲਾ ਕੇ ਸਨਮਾਨਿਤ ਕੀਤਾ ਤੇ ਆਈ.ਟੀ.ਆਈ ਦੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਂਦਰ ਦੀ ਤਾਨਾਸ਼ਾਹੀ ਮੋਦੀ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਦੇ ਤਹਿਤ ਆਈ.ਟੀ.ਆਈ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਲਈ ਪ੍ਰਾਈਵੇਟ ਕਰਨਾ ਸ਼ੁਰੂ ਕਰ ਦਿੱਤਾ ਹੈ |