15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਲਗਾਇਆ ਐੱਨ. ਐੱਸ. ਐੱਸ. ਵਿਸ਼ੇਸ਼ ਕੈਂਪ

Ad Position 21
No active advertisement
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਲਗਾਏ ਐੱਨ.ਐੱਸ.ਐੱਸ. ਕੈਂਪ ਦੌਰਾਨ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਹਾਜ਼ਰ ਵਿਦਿਅਰਥੀ ਤੇ ਸਟਾਫ਼ | <br/> 20-12-2025
ਬੰਗਾ, 19 ਦਸੰਬਰ (ਸੁਰਿੰਦਰ ਸਿੰਘ ਕਰਮ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਅਤੇ ਪ੍ਰੋਗਰਾਮ ਅਫਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਦੇ ਵਿਸ਼ੇਸ਼ ਯਤਨਾਂ ਸਦਕਾ ਸੱਤ ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼ ਕੀਤਾ ਗਿਆ | ਸੈਸ਼ਨ 2025-2026 ਦੇ ਕੈਂਪ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗੋਬਿੰਦਪੁਰ ਪਿੰਡ ਦੀ ਚੋਣ ਕੀਤੀ ਗਈ | ਕੈਂਪ ਦੀ ਪਹਿਲੇ ਦਿਨ ਸਮੁੱਚੀ ਕਾਰਵਾਈ ਨੂੰ ਵਿਧੀਵਤ ਰੂਪ ਵਿਚ ਉਲੀਕ ਕੇ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਗਿਆ | ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਕਾਲਜ ਵਿੱਚ ਦੋ ਯੂਨਿਟ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਯੂਨੀਵਰਸਿਟੀ ਵੱਲੋਂ ਦੋ ਯੂਨਿਟ ਹੋਰ ਕਾਲਜ ਨੂੰ ਦਿੱਤੇ ਗਏ ਹਨ, ਇਹਨਾਂ ਯੂਨਿਟ ਲਈ ਪ੍ਰੋ. ਤਜਿੰਦਰ ਸਿੰਘ ਅਤੇ ਪ੍ਰੋ. ਮਨਰਾਜ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ 'ਤੇ ਉਹਨਾਂ ਨੇ ਸੰਬੋਧਿਤ ਹੁੰਦਿਆਂ ਆਪਣੇ ਨਿੱਜੀ ਅਨੁਭਵਾਂ ਨੂੰ ਵਲੰਟੀਅਰਾਂ ਨਾਲ ਸਾਂਝੇ ਕਰਦਿਆਂ ਐੱਨ.ਐੱਸ.ਐੱਸ ਦੇ ਮੁੱਖ ਮੰਤਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਉਹਨਾਂ ਅੰਦਰ ਸਮਾਜ-ਭਲਾਈ ਦੇ ਕਾਰਜਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਇਖਲਾਕੀ ਪੱਧਰ ਨੂੰ ਉੱਚਾ ਚੁੱਕਣਾ ਹੀ ਇਸ ਕੈਂਪ ਦਾ ਮੁੱਖ ਉਦੇਸ਼ ਹੈ | ਪ੍ਰੋਗਰਾਮ ਅਫ਼ਸਰ ਡਾ. ਨਿਰਮਲਜੀਤ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਸਾਰਿਆਂ ਦਾ ਧੰਨਵਾਦ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਵਿਪਨ ਵੱਲੋਂ ਕੀਤਾ ਗਿਆ | ਇਸ ਮੌਕੇ ਵਲੰਟੀਅਰਾਂ ਵੱਲੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਕੈਂਪ ਦੇ ਆਗਾਜ਼ ਸਮੇਂ ਡਾ. ਜਯੋਤੀ ਪ੍ਰਕਾਸ਼, ਪ੍ਰੋ. ਮਨਮੰਤ ਸਿੰਘ ਅਤੇ ਸੁਪਰਡੈਂਟ ਪਰਮਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ | ਕੈਂਪ ਦੇ ਪਹਿਲੇ ਦਿਨ ਦੀਆਂ ਗਤੀਵਿਧੀਆਂ ਦੌਰਾਨ ਕਾਲਜ ਲਾਇਬ੍ਰੇਰੀ ਦੀ ਸਾਫ-ਸਫਾਈ ਦੇ ਨਾਲ-ਨਾਲ ਪੁਸਤਕਾਂ ਨੂੰ ਤਰਤੀਬਵਾਰ ਕੀਤਾ ਗਿਆ | ਉਪਰੰਤ ਕਾਲਜ ਗਰਾਊਾਡ ਦੇ ਜਮੀਨੀ ਲੈਵਲ ਨੂੰ ਧਿਆਨ ਵਿਚ ਰੱਖਦਿਆਂ ਉਸ ਨੂੰ ਪੱਧਰਾ ਕਰਨ ਦਾ ਕੰਮ ਕੀਤਾ ਗਿਆ | ਵਲੰਟੀਅਰ ਵਿਦਿਆਰਥੀਆਂ ਦੀਆਂ ਸਰੀਰਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਖੋਹ-ਖੋਹ ਦੀ ਖੇਡ ਕਰਵਾਈ ਗਈ ਤਾਂ ਜੋ ਵਿਦਿਆਰਥੀ ਇਹਨਾਂ ਅਲੋਪ ਹੋ ਰਹੀਆਂ ਖੇਡਾਂ ਤੋ ਜਾਣੂ ਹੋ ਸਕਣ | ਕੈਂਪ ਦੀ ਸਮਾਪਤੀ ਰਾਸ਼ਟਰ-ਗਾਣ ਨਾਲ ਕੀਤੀ ਗਈ | ਇਸ ਮੌਕੇ ਰਿਫਰੈਸ਼ਮੈਂਟ ਦਾ ਵੀ ਖਾਸ ਖਿਆਲ ਰੱਖਿਆ ਗਿਆ | ਕੈਂਪ ਦੇ ਪਹਿਲੇ ਦਿਨ ਨੂੰ ਵਲੰਟੀਅਰ ਮਨਜੋਤ ਕੌਰ ਨੇ ਲੀਡ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਕਰਵਾਇਆ ਸਾਇੰਸ ਮੇਲਾ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਜੱਥੇ ਨੇ ਕੀਤੀ ਧਾਰਮਿਕ ਸਥਾਨਾਂ ਦੀ ਯਾਤਰਾ <br/>
Ad Position 24