15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਕਰਵਾਇਆ ਸਾਇੰਸ ਮੇਲਾ <br/>

Ad Position 21
No active advertisement
ਅਜੀਤ ਡੈਸਕ 20-12-2025
ਬਲਾਚੌਰ, 19 ਦਸੰਬਰ (ਨਰੇਸ਼ ਧੌਲ)-ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਦੀਆਂ ਸਿਰਜਣਾਤਮਕ ਸ਼ਕਤੀਆਂ ਨੂੰ ਉਭਾਰਨ ਲਈ ਇੱਕ ਰੋਜ਼ਾ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਅਤੇ ਗਿਆਨਵਰਧਕ ਮਾਡਲ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਮੇਲੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਦੇ ਗੁੰਝਲਦਾਰ ਸਿਧਾਂਤਾਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਮਾਡਲਾਂ ਰਾਹੀਂ ਸਮਝਾਇਆ | ਵਿਦਿਆਰਥੀਆਂ ਵੱਲੋਂ ਗਰੀਨ ਐਨਰਜੀ, ਸਮਾਰਟ ਸਿਟੀ, ਵਾਤਾਵਰਣ ਸੁਰੱਖਿਆ ਅਤੇ ਪਾਣੀ ਦੀ ਬਚਤ ਵਰਗੇ ਅਹਿਮ ਵਿਸ਼ਿਆਂ 'ਤੇ ਵਰਕਿੰਗ ਮਾਡਲ ਪੇਸ਼ ਕੀਤੇ ਗਏ | ਛੋਟੀਆਂ ਜਮਾਤਾਂ ਦੇ ਬੱਚਿਆਂ ਨੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੀ ਵਰਤੋਂ ਬਾਰੇ ਪ੍ਰਦਰਸ਼ਨੀ ਲਗਾਈ | ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਵਿੰਦਰ ਪਾਲ ਬੈਂਸ, ਪਿ੍ੰਸੀਪਲ ਜਗਮੋਹਣ ਸਿੰਘ, ਰਿਟਾ. ਪਿ੍ੰਸੀਪਲ ਸੁਖਜੀਤ ਸਿੰਘ, ਐਸ.ਓ.ਆਈ ਦੀ ਪਿ੍ੰਸੀਪਲ ਡਾ. ਲਾਲਿਤਾ ਰਾਣੀ ਸਮੂਹ ਸਟਾਫ ਮੈਂਬਰਾਂ ਵੱਲੋਂ ਡੀ.ਈ.ਓ ਅਨੀਤਾ ਸ਼ਰਮਾ ਨੂੰ ਸਕੂਲ ਵਿਖੇ ਪਹੁੰਚਣ 'ਤੇ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਜਗਮੋਹਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸਕੂਲ ਆਫ ਐਮੀਨੈਂਸ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਸਗੋਂ ਉਨ੍ਹਾਂ ਨੂੰ ਹਰ ਖੇਤਰ ਵਿੱਚ ਪ੍ਰੈਕਟੀਕਲ ਤੌਰ 'ਤੇ ਮਾਹਿਰ ਬਣਾਉਣਾ ਹੈ | ਉਨ੍ਹਾਂ ਨੇ ਸਾਇੰਸ ਅਧਿਆਪਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਅਗਵਾਈ ਹੇਠ ਬੱਚਿਆਂ ਨੇ ਇੰਨੇ ਵਧੀਆ ਪ੍ਰੋਜੈਕਟ ਤਿਆਰ ਕੀਤੇ | ਵੱਖ-ਵੱਖ ਵਰਗਾਂ ਵਿੱਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਡੀ.ਈ.ਓ ਅਨੀਤਾ ਸ਼ਰਮਾ, ਡਿਪਟੀ ਡੀ.ਈ.ਓ ਲਖਬੀਰ ਸਿੰਘ, ਡੀ.ਐਸ.ਐਸ ਸਤਨਾਮ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੇਲੇ ਨੂੰ ਦੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਮਿਹਨਤ ਦੀ ਤਾਰੀਫ਼ ਕੀਤੀ | ਸਮਾਗਮ ਦੇ ਅੰਤ ਵਿੱਚ ਸਮੂਹ ਸਟਾਫ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਣਸੁਖਾਵੀਅਾ ਘਟਨਾਵਾਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰੀ -ਪਠਲਾਵਾ ਸੰਸਥਾ <br/> ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਲਗਾਇਆ ਐੱਨ. ਐੱਸ. ਐੱਸ. ਵਿਸ਼ੇਸ਼ ਕੈਂਪ
Ad Position 24