15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹਲਕਾ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਬਖਸ਼ਿਆ ਵੱਡਾ ਮਾਣ -ਸੰਧੂ, ਧੌਲ, ਆਦੋਆਣਾ <br/>

Ad Position 21
No active advertisement
ਅਜੀਤ ਡੈਸਕ 20-12-2025
ਬਲਾਚੌਰ, 19 ਦਸੰਬਰ (ਨਰੇਸ਼ ਧੌਲ)-ਬੀਤੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਹਲਕਾ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਵੱਡਾ ਮਾਣ ਬਖਸ਼ਿਆ ਹੈ, ਜਿਸ ਲਈ ਸਮੁੱਚੀ ਪਾਰਟੀ ਸਦਾ ਹੀ ਰਿਣੀ ਰਹੇਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮੋਹਣ ਲਾਲ ਸੰਧੂ, ਸਾਬਕਾ ਸਰਪੰਚ ਮਲਕੀਤ ਸਿੰਘ ਧੌਲ ਅਤੇ ਮਨੋਹਰ ਲਾਲ ਆਦੋਆਣਾ ਨੇ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਵੱਡੇ ਸਹਿਯੋਗ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨ ਸੀਟਾਂ ਵਿੱਚੋਂ ਦੋ ਸੀਟਾਂ ਕਾਂਗਰਸ ਪਾਰਟੀ ਜਿੱਤਣ ਵਿੱਚ ਕਾਮਯਾਬ ਹੋਈ ਹੈ ਉੱਥੇ ਪੰਚਾਇਤ ਸੰਮਤੀ ਦੇ ਵੀ ਕਾਂਗਰਸੀ ਉਮੀਦਵਾਰ ਜਿੱਤਾਂ ਦਰਜ ਕਰਨ ਵਿੱਚ ਕਾਮਯਾਬ ਹੋਏ ਹਨ | ਜੋ ਸਿਰਫ ਹਲਕਾ ਵਾਸੀਆਂ ਦੇ ਵੱਡੇ ਸਹਿਯੋਗ ਅਤੇ ਪਿਆਰ ਸਦਕਾ ਹੀ ਸੰਭਵ ਹੋ ਸਕਿਆ ਹੈ | ਉਨ੍ਹਾਂ ਕਿਹਾ ਕਿ ਇਸ ਵੱਡੀ ਉਪਲੱਬਧੀ ਲਈ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਉਨ੍ਹਾਂ ਦੇ ਸਪੁੱਤਰ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਵੀ ਕਾਰਗਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ ਅਤੇ ਉਹ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਜਾ ਸਕੇ | ਇਸ ਮੌਕੇ ਭੁਪਿੰਦਰ ਸਿੰਘ ਧੌਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਲਥਮ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਬਿਮਲਾ ਦੇਵੀ ਬੰਗਾ ਵਲੋਂ ਵੋਟਰਾਂ ਦਾ ਧੰਨਵਾਦ <br/> ਅਗਲੀ ਖ਼ਬਰ ਅਣਸੁਖਾਵੀਅਾ ਘਟਨਾਵਾਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰੀ -ਪਠਲਾਵਾ ਸੰਸਥਾ <br/>
Ad Position 24