ਕਾਠਗੜ੍ਹ, 19 ਦਸਬੰਰ (ਹਰਸਿਮਰਨ ਜੋਤ ਸਿੰਘ ਕਲੇਰ)-ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੂਰੀ ਹਸਪਤਾਲ ਬਲਾਚੌਰ ਵਲੋਂ ਬੱਚਿਆਂ ਲਈ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਪਿੰਡ ਸੁੱਧਾ ਮਾਜਰਾ ਦੇ ਪ੍ਰਾਇਮਰੀ ਸਕੂਲ 'ਚ ਲਗਾਇਆ ਗਿਆ | ਸੂਰੀ ਹਸਪਤਾਲ ਬਲਾਚੌਰ ਦੇ ਮਾਲਕ ਡਾ. ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾ. ਅਮਨਦੀਪ ਕੌਰ ਸੂਰੀ ਨੇ ਦੱਸਿਆਂ ਕਿ ਉਨ੍ਹਾਂ ਦੇ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵਲੋਂ ਬੀਤੇ ਦਿਨ ਸਕੂਲੀ ਬੱਚਿਆਂ ਦੀਆਂ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਪ੍ਰਾਇਮਰੀ ਸਕੂਲ ਪਿੰਡ ਸੁੱਧਾ ਮਾਜਰਾ ਵਿਖੇ ਲਗਾਇਆ ਗਿਆ | ਜਿਸ 'ਚ ਲੱਗਭਗ 60 ਤੋਂ ਵੀ ਵੱਧ ਬੱਚਿਆਂ ਨੇ ਇਸ ਕੈਂਪ ਦਾ ਲਾਭ ਲਿਆ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਬੱਚਿਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਜ਼ਰੂਰਤ ਮੁਤਾਬਿਕ ਐਨਕਾਂ ਵੀ ਦਿੱਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਨੇ ਸੂਰੀ ਹਸਪਤਾਲ ਦੇ ਮਾਲਕ ਡਾ. ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾ. ਅਮਨਦੀਪ ਕੌਰ ਸੂਰੀ ਅਤੇ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬੱਚਿਆਂ ਲਈ ਇਹ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ | ਜਿਸ ਦਾ ਸਕੂਲ ਦੇ ਵਿਦਿਆਰਥੀਆਂ ਨੇ ਭਰਪੂਰ ਲਾਭ ਲਿਆ | ਇਸ ਮੌਕੇ 'ਤੇ ਡਾ. ਭੁਪਿੰਦਰਜੀਤ ਸਿੰਘ ਸੂਰੀ ਨੇ ਕਿਹਾ ਕਿ ਬਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਲਈ ਅਜਿਹੇ ਹੋਰ ਵੀ ਕੈਂਪ ਅੱਗੇ ਆਉਣ ਵਾਲੇ ਸਮੇਂ ਵਿਚ ਵੀ ਲਗਾਏ ਜਾਂਦੇ ਰਹਿਣਗੇ | ਇਸ ਮੌਕੇ 'ਤੇ ਇੰਦਰਜੀਤ ਕੌਰ, ਚੰਦਰ ਦੇਵ ਸਿੰਘ, ਆਸ਼ਾ, ਗੁਰਪਿੰਦਰ ਕੌਰ, ਸੁਰਭੀ ਸ਼ਾਰਦਾ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |