ਨਵਾਂਸ਼ਹਿਰ, 19 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਤਾਰਪੁਰ ਵਿਖੇ ਵਰਦੀ ਵੰਡ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਦਾਨੀ ਸੱਜਣ ਸੀਤਲ ਸਿੰਘ ਪੁੱਤਰ ਸ਼ਿੰਦਾ ਸਿੰਘ ਇੰਗਲੈਂਡ ਨਿਵਾਸੀ ਵਲੋਂ ਕੀਤਾ ਗਿਆ | ਉਨ੍ਹਾਂ ਵੱਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ 'ਤੇ ਅਧਿਆਪਕਾ ਅਮਨਦੀਪ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ, ਪਿੰਡ ਦੇ ਨੰਬਰਦਾਰ ਪਰਮਜੀਤ, ਸੁੱਚਾ ਰਾਮ, ਦਿਲਾਵਰ ਸਿੰਘ, ਭੁਪਿੰਦਰ ਸਿੰਘ, ਤਜਿੰਦਰ ਸਿੰਘ, ਹਰਨੇਕ ਸਿੰਘ, ਕੁਲਵਿੰਦਰ ਕੌਰ ਅਤੇ ਸਰਪੰਚ ਹਰਦੀਪ ਰੱਤੂ ਆਦਿ ਹਾਜ਼ਰ ਸਨ |