ਕਾਠਗੜ੍ਹ, 19 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਕੁਝ ਵੱਡੇ ਲੀਡਰਾਂ ਦਾ ਆਪਣੇ ਹੀ ਪਿੰਡਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹਾਰ ਜਾਣਾ ਆਪ ਸਰਕਾਰ ਦੀ ਨਾਕਾਮੀ ਦਾ ਸਬੂਤ ਦਿੰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ 92 ਵਿਧਾਨ ਸਭਾ ਸੀਟਾਂ ਨਾਲ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਅੱਜ ਪੰਜਾਬ ਵਿੱਚੋਂ ਜ਼ਿਲ੍ਹਾਂ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆ ਚੋਣਾਂ ਵਿੱਚ ਅੰਨੀ ਧੱਕੇਸ਼ਾਹੀ ਕਰਨ ਦੇ ਬਾਵਜੂਦ ਵੀ ਵਧੀਆ ਪ੍ਰਦਰਸ਼ਨ ਨਹੀ ਕਰ ਸਕੀ | ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਫੋਕੇ ਬਦਲਾਅ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਦਾ ਸਰਕਾਰੀ ਧੱਕੇਸ਼ਾਹੀ ਹੋਣ ਦੇ ਬਾਵਜੂਦ ਦੂਜੇ ਨੰਬਰ 'ਤੇ ਆਉਣ ਇਹ ਸਿੱਧ ਕਰਦਾ ਹੈ ਕਿ 2027 ਵਿੱਚ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਕਾਹਲੇ ਹਨ |