11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਰੀਮਪੁਰ ਚਾਹਵਾਲਾ ਪ੍ਰਾਇਮਰੀ/ਮਿਡਲ ਸਕੂਲ 'ਚ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 21-12-2025
ਪੋਜੇਵਾਲ ਸਰਾਂ, 20 ਦਸੰਬਰ (ਨਵਾਂਗਰਾਈਾ) - ਸ਼ਹੀਦ ਜਸਵੰਤ ਰਾਏ ਰਤਨ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਸਕੂਲ ਇੰਚਾਰਜ ਸੁਰਿੰਦਰ ਕੁਮਾਰ ਅਤੇ ਵਿਜੇ ਕੁਮਾਰ ਦੀ ਅਗਵਾਈ 'ਚ ਮਾਪੇ ਅਧਿਆਪਕ ਮਿਲਣੀ ਹੋਈ | ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਰਿੰਦਰ ਸਿੰਘ ਬੰਗਾ ਅਤੇ ਹਰਮੇਸ਼ ਲਾਲ ਸੈਂਟਰ ਹੈੱਡ ਟੀਚਰ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਇਸ ਮੌਕੇ ਮਾਪਿਆਂ ਨੂੰ ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਬਾਰੇ ਦੱਸਿਆ | ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਇਸ ਸੈਸ਼ਨ ਦੀ ਹੁਣ ਤੱਕ ਦੀ ਪ੍ਰਗਤੀ ਦੱਸੀ ਗਈ | ਇਸ ਮੌਕੇ ਮਾਪਿਆਂ ਨੂੰ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਸਿੱਖਿਆ ਸੁਧਾਰਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਹਰੇਕ ਮਾਪੇ ਨੂੰ ਉਸ ਦੇ ਬੱਚੇ ਦੀ ਪ੍ਰਗਤੀ ਰਿਪੋਰਟ ਦੱਸੀ ਗਈ ਤੇ ਅਗਲੇ ਸਮੇਂ ਦੀ ਪਲਾਨਿੰਗ ਦੱਸੀ ਗਈ | ਇਸ ਮੌਕੇ ਕੁਲਦੀਪ ਸਿੰਘ ਸਰਪੰਚ, ਸੁਰੇਸ਼ ਕੁਮਾਰ, ਵਿਜੇ ਕੁਮਾਰ, ਸੁਰਿੰਦਰ ਕੁਮਾਰ, ਦਰਸ਼ਨਾ ਦੇਵੀ, ਕੁਲਵਿੰਦਰ ਕੌਰ ਆਦਿ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਿੰਘ ਮਹਿਮੀ ਝਿੰਗੜਾਂ ਵਲੋਂ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ <br/> ਅਗਲੀ ਖ਼ਬਰ ਮੀਰੀ ਪੀਰੀ ਫੁੱਟਬਾਲ ਕੱਪ ਪੱਦੀ ਸੂਰਾ ਸਿੰਘ ਦੀਆਂ ਤਿਆਰੀਆਂ ਸੰਬੰਧੀ ਖੇਡ ਪ੍ਰੇਮੀਆਂ ਦੀ ਮੀਟਿੰਗ
Ad Position 24