ਨਵਾਂਸ਼ਹਿਰ, 20 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵਲੋਂ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਬੱਚਿਆਂ ਨੂੰ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ | ਜਿਸ ਵਿੱਚ ਉਹਨਾਂ ਨੇ ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪਾਟਾਈਟਿਸ, ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋਂ ਬੱਚੇ ਇਹਨਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ | ਨਵੇਂ ਬੂਟੇ ਲਗਾਉਣ ਅਤੇ ਬੂਟਿਆਂ ਦਾ ਖਿਆਲ ਰੱਖਣ ਸਬੰਧੀ ਤੇ ਇਹ ਸਾਰੀਆਂ ਗੱਲਾਂ ਆਪਣੇ ਪਰਿਵਾਰ, ਆਸ-ਪਾਸ ਸਾਰਿਆਂ ਨੂੰ ਸਿਖਾਉਣ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਅਧਿਆਪਕਾ ਵੀਨੂੰ ਲਾਂਬਾ, ਮੁਕੇਸ਼ ਰਾਣੀ, ਲੈਕ. ਜਸਵਿੰਦਰ ਸਿੰਘ, ਗੁਰਨਾਮ ਦਾਸ ਅਤੇ ਹਾਜ਼ਰ ਅਧਿਆਪਕਾਂ ਅਤੇ ਬੱਚਿਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ |