11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੜੋਆ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗ ਤੇ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 21-12-2025
ਸੜੋਆ/ਮਜਾਰੀ ਸਾਹਿਬਾ, 20 ਦਸੰਬਰ (ਸਹੂੰਗੜਾ/ਚਾਹਲ) - ਬਲਾਕ ਸੜੋਆ ਦੇ ਅਧੀਨ ਆਉਣ ਵਾਲੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗ ਕਮ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਮਾਪਿਆਂ ਅਤੇ ਅਧਿਆਪਕਾਂ ਨੇ ਬੱਚਿਆਂ ਦੇ ਸਿੱਖਿਅਕ, ਨੈਤਿਕ ਅਤੇ ਸਮਾਜਿਕ ਵਿਕਾਸ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਰਕਸ਼ਾਪ ਰਾਹੀਂ ਮਾਪਿਆਂ ਨੂੰ ਟ੍ਰੇਨਿੰਗ ਵੀ ਦਿੱਤੀ ਗਈ | ਬਲਾਕ ਨੋਡਲ ਅਫ਼ਸਰ ਬਲਵੰਤ ਰਾਏ ਸੀ.ਐਚ.ਟੀ. ਸਾਹਦੜਾ ਨੇ ਕਈ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਸਾਹਦੜਾ, ਸਰਕਾਰੀ ਪ੍ਰਾਇਮਰੀ ਸਕੂਲ ਸਹੂੰਗੜਾ, ਸਰਕਾਰੀ ਪ੍ਰਾਇਮਰੀ ਸਕੂਲ ਗੁਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਜਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜੈਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਦਿਆਲ, ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈ, ਸਰਕਾਰੀ ਪ੍ਰਾਇਮਰੀ ਸਕੂਲ ਸੜੋਆ, ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਚਾਹ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਪੋਜੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਕਟਵਾਰਾ ਆਦਿ ਦਾ ਦੌਰਾ ਕਰਦੇ ਹੋਏ ਮਾਪਿਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਕੇਵਲ ਸਕੂਲ ਤੱਕ ਸੀਮਿਤ ਨਹੀਂ ਰਹਿੰਦੀ, ਸਗੋਂ ਮਾਪਿਆਂ ਦਾ ਸਹਿਯੋਗ ਅਤੇ ਭਾਗੀਦਾਰੀ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਤਿਅੰਤ ਜ਼ਰੂਰੀ ਹੈ | ਬਲਵੰਤ ਰਾਏ ਨੇ ਮਾਪਿਆਂ ਨੂੰ ਸਕੂਲ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿੱਖਿਅਕ ਗਤੀਵਿਧੀਆਂ ਜਿਵੇਂ - ਰੀਡਿੰਗ ਕੈਂਪੇਨ, ਮਿਡ-ਡੇ-ਮੀਲ ਦੀ ਗੁਣਵੱਤਾ, ਖੇਡ ਮੁਕਾਬਲੇ ਅਤੇ ਨਵੀਂ ਸਿੱਖਣ ਪ੍ਰਕਿਰਿਆਵਾਂ-ਬਾਰੇ ਜਾਣਕਾਰੀ ਦਿੱਤੀ | ਹਰ ਸਕੂਲ ਵਿੱਚ ਹੋਈਆਂ ਮਿਲਣੀਆਂ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਪ੍ਰੀਖਿਆ ਨਤੀਜੇ, ਅਤੇ ਸਿੱਖਣ ਦੀ ਗਤੀਵਿਧੀ ਬਾਰੇ ਵਿਸਥਾਰ ਨਾਲ ਦੱਸਿਆ | ਮਾਪਿਆਂ ਨੇ ਵੀ ਸਕੂਲ ਪ੍ਰਬੰਧ ਤੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਮਿਲਣੀ ਦੇ ਅੰਤ 'ਚ ਸਕੂਲਾਂ ਦੇ ਮੁਖੀਆਂ ਨੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੀ ਸਿੱਖਿਆ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰ ਭੂਮਿਕਾ ਦੀ ਪ੍ਰਸੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਮਜ਼ਦੂਰਾਂ ਲਈ ਸਰਦੀ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਉਪਕਾਰ ਸੁਸਾਇਟੀ ਵਲੋਂ ਪੱਤਰਕਾਰ ਤੇ ਸਮਾਜ ਸੇਵੀ ਸੁਰਿੰਦਰ ਸਿੰਘ ਕਰਮ ਨਾਲ ਹਮਦਰਦੀ ਦਾ ਪ੍ਰਗਟਾਵਾ
Ad Position 24