11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਮਜ਼ਦੂਰਾਂ ਲਈ ਸਰਦੀ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 21-12-2025
ਬੰਗਾ, 20 ਦਸੰਬਰ (ਧਰਮਵੀਰ ਪਾਲ) - ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਜ਼ਿਲ੍ਹਾ ਗਵਰਨਰ 321-ਡੀ ਲਾਇਨ ਬੀ. ਐਮ ਗੋਇਲ ਅਤੇ ਮਲਟੀਪਲ ਕੌਂਸਲ ਦੇ ਵਾਈਸ ਚੇਅਰਮੈਨ ਲਾਇਨ ਜਸਪਾਲ ਸਿੰਘ ਬੱਚਾਜੀਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਲੱਬ ਦੇ ਪ੍ਰਧਾਨ ਲਾਇਨ ਜਸਪਾਲ ਸਿੰਘ ਦੀ ਅਗਵਾਈ ਹੇਠ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਲੋੜਵੰਦ ਮਜ਼ਦੂਰਾਂ ਨੂੰ ਗਰਮ ਕੱਪੜੇ, ਕੋਟੀਆਂ, ਮਫ਼ਲਰ, ਗਰਮ ਟੋਪੀਆਂ ਅਤੇ ਦਸਤਾਨੇ ਆਦਿ ਵੰਡੇ ਗਏ | ਇਸ ਮੌਕੇ ਡਿਪਟੀ ਗਵਰਨਰ ਲਾਇਨ ਤਰਲੋਚਨ ਸਿੰਘ ਵਿਰਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਕਲੱਬ ਦੇ ਇਸ ਮਨੁੱਖਤਾ ਭਰੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਦੀ ਦੇ ਕਠਿਨ ਦਿਨਾਂ ਵਿੱਚ ਲੋੜਵੰਦ ਮਜ਼ਦੂਰਾਂ ਨੂੰ ਗਰਮ ਕੱਪੜੇ ਮੁਹੱਈਆ ਕਰਵਾਉਣਾ ਸਮਾਜਿਕ ਜ਼ਿੰਮੇਵਾਰੀ ਦੀ ਉਦਾਹਰਨ ਹੈ | ਇਸ ਮੌਕੇ ਕਲੱਬ ਦੇ ਵਾਈਸ ਪ੍ਰਧਾਨ ਲਾਇਨ ਮਨਜਿੰਦਰ ਸਿੰਘ ਨੇ ਮੁੱਖ ਮਹਿਮਾਨ ਲਾਇਨ ਤਰਲੋਚਨ ਸਿੰਘ ਵਿਰਦੀ ਅਤੇ ਪਹੁੰਚੇ ਹੋਏ ਸਾਰੇ ਲਾਇਨ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਬੰਗਾ ਨਿਸ਼ਚੇ ਹਮੇਸ਼ਾਂ ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦ ਦੀ ਮਦਦ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ | ਇਸ ਮੌਕੇ 'ਤੇ ਚਾਟਰ ਪ੍ਰਧਾਨ ਬਲਬੀਰ ਸਿੰਘ ਰਾਏ, ਪੀ.ਆਰ.ਓ. ਧਰਮਵੀਰ ਪਾਲ, ਪੀ.ਆਰ.ਓ. ਲਾਇਨਜ਼ ਕਲੱਬ ਨਵਾਂਸ਼ਹਿਰ ਐਕਟਿਵ ਬੁੱਧਰਾਮ, ਪ੍ਰੋਜੈਕਟ ਚੇਅਰਮੈਨ ਤਜਿੰਦਰ ਕੁਮਾਰ ਗਿੰਨੀ, ਹੈਪੀ ਅਮਰੀਕਾ ਵਾਲੇ, ਮਿੱਠੂ ਸਿੰਘ ਸਮੇਤ ਹੋਰ ਕਈ ਲਾਇਨ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਵੋਟਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ <b... ਅਗਲੀ ਖ਼ਬਰ ਬਲਾਕ ਸੜੋਆ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗ ਤੇ ਵਰਕਸ਼ਾਪ ਕਰਵਾਈ <br/>
Ad Position 24