11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਤਲੁਜ ਦਰਿਆ ਦੇ ਪੁਲ ਆਸਰੋਂ 'ਤੇ ਬੇਸਹਾਰਾ ਪਸ਼ੂ ਅੱਗੇ ਆਉਣ ਨਾਲ ਐਂਬੂਲੈਂਸ ਹੋਈ ਹਾਦਸਾਗ੍ਰਸਤ <br/>

Ad Position 21
No active advertisement
ਅਜੀਤ ਡੈਸਕ 21-12-2025
ਕਾਠਗੜ੍ਹ, 20 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਆਸਰੋਂ ਸਤਲੁਜ ਦਰਿਆ ਦੇ ਪੁੱਲ 'ਤੇ ਚੜ੍ਹਦੀ ਐਬੂਲੈਂਸ ਦੇ ਅੱਗੇ ਅਚਾਨਕ ਇਕ ਬੇਸਹਾਰਾ ਪਸ਼ੂ ਆ ਗਿਆ | ਜਿਸ ਨਾਲ ਹਾਦਸਾ ਵਾਪਰ ਗਿਆ | ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲ ਰੂਮ ਨਵਾਂਸ਼ਹਿਰ ਤੋਂ ਸੂਚਨਾ ਮਿਲੀ ਕਿ ਰੋਪੜ੍ਹ ਸਤਲੁਜ ਦਰਿਆ ਨੇੜੇ ਆਸਰੋਂ ਪੁੱਲ ਨਜ਼ਦੀਕ ਐਕਸੀਡੈਂਟ ਹੋ ਗਿਆ ਹੈ ਜਦ ਉਹਨਾਂ ਦੀ ਟੀਮ ਨੇ ਜਾ ਕੇ ਦੇਖਿਆ ਤਾਂ ਗਲੈਕਸੀ ਹੋਟਲ ਨੇੜੇ ਜੋ ਸਤਲੁਜ ਦਰਿਆ ਦੇ ਪੁਲ 'ਤੇ ਇਕ ਐਂਬੂਲੈਂਸ ਜਿਸ ਦਾ ਨੰਬਰ ਸੀ.ਐਚ 01 ਟੀ.ਬੀ 4156 ਜਿਸ ਨੂੰ ਵਜੇਂਦਰ ਕੁਮਾਰ ਪੁੱਤਰ ਸੂਰਜ ਭਾਨ ਹਾਊਸ ਨੰਬਰ 39 ਫੇਸ 2 ਚੰਡੀਗੜ੍ਹ ਚਲਾ ਰਿਹਾ ਸੀ, ਇਹ ਐਂਬੂਲੈਂਸ ਬਲਾਚੌਰ ਸਾਇਡ ਤੋਂ ਰੋਪੜ੍ਹ ਸਾਇਡ ਜਾ ਰਹੀ ਸੀ ਡਰਾਈਵਰ ਦੇ ਦੱਸਣ ਮੁਤਾਬਿਕ ਜਦੋਂ ਇਹ ਐਂਬੂਲੈਂਸ ਸਤਲੁਜ ਦਰਿਆ ਦੇ ਪੁੱਲ 'ਤੇ ਚੜ੍ਹ ਰਹੀ ਸੀ ਤਾਂ ਅਚਾਨਕ ਉਸਦੇ ਅੱਗੇ ਇੱਕ ਬੇਸਹਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਣ ਲਈ ਐਂਬੂਲੈਂਸ ਦੇ ਡਰਾਈਵਰ ਵਲੋਂ ਇਕ ਦਮ ਬਰੇਕ ਮਾਰੀ ਗਈ ਤਾਂ ਐਂਬੂਲੈਂਸ ਦਾ ਸੰਤੁਲਨ ਵਿਗੜ ਗਿਆ ਜਿਸ ਨਾਲ ਐਂਬੂਲੈਂਸ ਪਲਟੀ ਖਾ ਕੇ ਘੁੰਮ ਗਈ ਅਤੇ ਐਂਬੂਲੈਂਸ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਜਾਨੀ ਨੁਕਸਾਨ ਦਾ ਬਚਾਅ ਹੋ ਗਿਆ |

Ad Position 22
No active advertisement
ਪਿਛਲੀ ਖ਼ਬਰ ਸਵਾਮੀ ਲਾਲ ਦਾਸ ਭੂਰੀਵਾਲਿਆਂ ਦੇ ਜਨਮ ਦਿਨ ਸੰਬੰਧੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਸਮਗਾਮ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਵੋਟਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ <b...
Ad Position 24