ਨਵਾਂਸ਼ਹਿਰ, 20 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੀ. ਐਲ. ਐਮ ਗਰਲਜ਼ ਕਾਲਜ ਦੇ ਐਨ. ਐਸ. ਐਸ ਯੂਨਿਟ ਵੱਲੋਂ ਲਗਾਏ ਸੱਤ ਦਿਨਾਂ ਦੇ ਵਿਸ਼ੇਸ਼ ਕੈਂਪ ਦੇ ਚੌਥੇ ਦਿਨ ਐਨ. ਐਸ. ਐਸ ਪ੍ਰੋਗਰਾਮ ਅਫ਼ਸਰ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਪਿੰਡ ਸੋਨਾ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ | ਐਨ. ਐਸ. ਐਸ ਵਲੰਟੀਅਰਾਂ ਨੇ ਪਿੰਡ ਦੀਆਂ ਗਲੀਆਂ, ਸੜਕਾਂ, ਸਕੂਲ ਅਤੇ ਸਾਰਵਜਨਿਕ ਥਾਵਾਂ ਦੀ ਸਫ਼ਾਈ ਕੀਤੀ | ਕੂੜਾ-ਕਰਕਟ ਇਕੱਠਾ ਕਰਕੇ ਉਸਦੀ ਢੰਗ ਨਾਲ ਨਿਕਾਸੀ ਕੀਤੀ ਗਈ | ਇਸ ਮੌਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਸੰਭਾਲ ਬਾਰੇ ਜਾਣਕਾਰੀ ਵੀ ਦਿੱਤੀ ਗਈ | ਸਫ਼ਾਈ ਅਭਿਆਨ ਦੌਰਾਨ 'ਸਵੱਛ ਭਾਰਤ ਅਭਿਆਨ' ਦੇ ਨਾਅਰੇ ਲਗਾ ਕੇ ਲੋਕਾਂ ਨੂੰ ਸਫ਼ਾਈ ਵੱਲ੍ਹ ਪ੍ਰੇਰਿਤ ਕੀਤਾ ਗਿਆ | ਪਿੰਡ ਵਾਸੀਆਂ ਨੇ ਐਨ.ਐਸ.ਐਸ ਵਲੰਟੀਅਰਾਂ ਦੇ ਉਤਸ਼ਾਹ ਅਤੇ ਮਿਹਨਤ ਦੀ ਪ੍ਰਸੰਸਾ ਕੀਤੀ |