11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ: ਕੰ: ਸੀ: ਸੈਕੰਡਰੀ ਸਕੂਲ ਨੌਰਾ ਵਿਖੇ ਮਾਪੇ-ਅਧਿਆਪਕ ਮਿਲਣੀ ਸਮੇਂ ਨਵੇਂ ਸੈਸ਼ਨ ਲਈ ਦਾਖ਼ਲਾ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 21-12-2025
ਬੰਗਾ, 20 ਦਸੰਬਰ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਰਦਾਰ ਦਿਲਬਾਗ ਸਿੰਘ ਸਰਪੰਚ ਗ੍ਰਾਮ ਪੰਚਾਇਤ ਨੌਰਾ, ਸਰਦਾਰ ਸੁਖਜਿੰਦਰ ਸਿੰਘ ਮੈਂਬਰ ਪੰਚਾਇਤ ਨੌਰਾ, ਸੀਨੀਅਰ ਮੈਂਬਰ ਐਸ.ਐਮ.ਸੀ ਕਮੇਟੀ ਮੈਂਬਰ, ਚੇਅਰਪਰਸਨ ਰਾਜਵਿੰਦਰ ਕੌਰ ਐਸ.ਐਮ.ਸੀ ਕਮੇਟੀ, ਸੋਢੀ ਰਾਮ, ਸਰਵਣ ਰਾਮ ਮੈਂਬਰ, ਕੁਲਦੀਪ ਕੌਰ, ਬਲਵੀਰ ਚੰਦ ਭਾਟੀਆ ਕਮੇਟੀ ਮੈਂਬਰ ਹਾਜ਼ਰ ਸਨ | ਇਸ ਮੌਕੇ ਸਰਕਾਰ ਵੱਲੋ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ 'ਤੇ ਵਿਚਾਰ ਸਾਂਝੇ ਕੀਤੇ ਗਏ | ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਦੀ ਅਗਵਾਈ 'ਚ ਸਕੂਲ ਵਿੱਚ ਵਿਦਿਆਰਥੀਆਂ ਦਾ ਨਵਾਂ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਨੇ ਕਮੇਟੀ ਮੈਂਬਰ ਸਾਹਿਬਾਨ, ਗ੍ਰਾਮ ਪੰਚਾਇਤ ਮੈਂਬਰ ਸਾਹਿਬਾਨ ਤੇ ਪਿਆਰੇ ਬੱਚਿਆਂ ਦੇ ਸਤਿਕਾਰਯੋਗ ਮਾਪੇ ਸਾਹਿਬਾਨਾਂ ਨੂੰ ਸਕੂਲ ਵਿੱਚ ਸਰਕਾਰ ਦੁਆਰਾ ਸਿੱਖਿਆ ਸਬੰਧੀ ਕੀਤੀਆਂ ਪ੍ਰਾਪਤੀਆਂ ਦੇ ਪੈਂਫਲਟ ਜਾਰੀ ਕੀਤੇ ਗਏ | ਇਸ ਮੌਕੇ ਐਸ.ਐਮ.ਸੀ ਕਮੇਟੀ ਮੈਂਬਰਾਂ, ਸਰਪੰਚ ਦਿਲਬਾਗ ਸਿੰਘ ਅਤੇ ਮੈਂਬਰ ਸਾਹਿਬਾਨਾਂ ਵੱਲੋਂ ਨਵੇਂ ਦਾਖਲੇ ਦੇ ਲਈ ਫਲੈਕਸ ਤੇ ਪੈਂਫਲੇਟ ਜਾਰੀ ਕੀਤੇ ਗਏ | ਇਸ ਮੌਕੇ ਸਕੂਲ ਸਟਾਫ਼ 'ਚ ਮੈਡਮ ਸੁਮਨ ਬਾਲਾ, ਲੈਕਚਰਾਰ ਮੈਡਮ ਮੰਜੂ ਸੰਧੀ, ਮੈਡਮ ਨਰਿੰਦਰ ਕੌਰ, ਮੈਡਮ ਮਨਦੀਪ, ਮੈਡਮ ਜਸਪ੍ਰੀਤ ਕੌਰ, ਮੈਡਮ ਅਮਨ, ਸਰਦਾਰ ਸੁਖਬੀਰ ਸਿੰਘ, ਸੰਦੀਪ ਸਿੰਘ ਮਾਸਟਰ, ਜਸਵੀਰ ਚੰਦ ਅਤੇ ਸਰਦਾਰ ਬਲਦੇਵ ਸਿੰਘ ਸਿੱਧੂ, ਕੈਂਪਸ ਮੈਨੇਜ਼ਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਕੌਂਸਲ ਆਫ ਸੋਸ਼ਲ ਵੈਲਫੇਅਰ ਨਵਾਂਸ਼ਹਿਰ ਨੇ ਕਮਿਊਨਿਟੀ ਈਵੈਂਟ ਮਨਾਇਆ <br/> ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਵਲੋਂ ਐਨ. ਐਸ. ਐਸ. ਕੈਂਪ ਤਹਿਤ ਚਲਾਇਆ ਸਫਾਈ ਅਭਿਆਨ <br/>
Ad Position 24