ਬਲਾਚੌਰ, 20 ਦਸੰਬਰ (ਨਰੇਸ਼ ਧੌਲ)-ਪਿਛਲੇ ਦਿਨੀ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਜੋਨ ਪੋਜੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਚੋਣ ਲੜੇ ਭਾਜਪਾ ਉਮੀਦਵਾਰ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਵੱਲੋਂ ਸਮੁੱਚੇ ਪਾਰਟੀ ਵਰਕਰਾਂ, ਅਹੁਦੇਦਾਰਾਂ, ਵੋਟਰਾਂ, ਸਪੋਟਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਾਰ ਜਿੱਤ ਚੋਣਾਂ ਦਾ ਇੱਕ ਹਿੱਸਾ ਹੁੰਦਾ ਹੈ ਪ੍ਰੰਤੂ ਜਿਨ੍ਹਾਂ ਨੇ ਵੀ ਮੈਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ ਹੈ ਮੈਂ ਅਤੇ ਸਮੁੱਚੀ ਪਾਰਟੀ ਉਨ੍ਹਾਂ ਦੀ ਹਮੇਸ਼ਾ ਹੀ ਰਿਣੀ ਰਹੇਗੀ | ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜਿਹੜਾ ਫਤਵਾ ਉਹਨਾਂ ਨੂੰ ਦਿੱਤਾ ਗਿਆ ਹੈ ਉਹ ਉਸ ਨੂੰ ਸਿਰ ਮੱਥੇ ਕਬੂਲ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਰਹਿਣਗੇ ਅਤੇ ਹੱਲ ਕਰਵਾਉਣਗੇ |