11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁ: ਝੰਡਾ ਜੀ ਅਸਥਾਨ ਖਟਕੜ ਕਲਾਂ ਵਿਖੇ ਅੱਖਾਂ ਦਾ ਕੈਂਪ 28 ਨੂੰ - ਬਾਬਾ ਜਸਦੀਪ ਸਿੰਘ ਮੰਗਾ <br/>

Ad Position 21
No active advertisement
ਅਜੀਤ ਡੈਸਕ 21-12-2025
ਬੰਗਾ, 20 ਦਸੰਬਰ (ਕੁਲਦੀਪ ਸਿੰਘ ਪਬਲਾ) - ਬਾਬਾ ਜਵਾਹਰ ਸਿੰਘ ਅਸਥਾਨ ਝੰਡਾ ਜੀ ਖਟਕੜ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 28 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 1.30 ਵਜੇ ਤੱਕ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਮੰਗਾ ਨੇ ਦੱਸਿਆ ਕਿ ਇਸ ਕੈਂਪ 'ਚ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਚਿੱਟੇ ਮੋਤੀਏ ਦੇ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਇਲਾਕੇ ਦੇ ਮਸ਼ਹੂਰ ਡਾਕਟਰ ਸੇਠ ਅੱਖਾਂ ਦੇ ਹਸਪਤਾਲ ਮੁਕੰਦਪੁਰ ਰੋਡ ਬੰਗਾ ਵਾਲਿਆਂ ਦੀ ਟੀਮ ਦੁਆਰਾ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਕੈਂਪ ਦੌਰਾਨ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਮੁਫ਼ਤ ਲੈਂਜ ਪਾਏ ਜਾਣਗੇ | ਬਾਬਾ ਜਸਦੀਪ ਸਿੰਘ ਮੰਗਾ ਨੇ ਕਿਹਾ ਕਿ ਇਸ ਕੈਂਪ ਦਾ ਮਰੀਜ਼ਾਂ ਵਲੋਂ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮੈਗਾ ਮਾਪੇ-ਅਧਿਆਪਕ ਮਿਲਣੀ ਕਾਰਵਾਈ <br/> ਅਗਲੀ ਖ਼ਬਰ ਸਰਪੰਚ ਡਾ. ਜਗਨ ਨਾਥ ਹੀਰਾ ਦੀ ਮਾਤਾ ਪ੍ਰੀਤਮ ਕੌਰ ਹੀਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ <br/>
Ad Position 24