ਸੜੋਆ, 20 ਦਸੰਬਰ (ਹਰਮੇਲ ਸਹੂੰਗੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਮੁੱਚੇ ਵਿਕਾਸ ਸਬੰਧੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਭਾਗ ਲਿਆ | ਸਕੂਲ ਦੇ ਮੁੱਖ ਅਧਿਆਪਕ ਵੱਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤਿਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੁਧਾਰ ਲਈ ਕੀਮਤੀ ਸੁਝਾਅ ਵੀ ਦਿੱਤੇ ਗਏ | ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਸਕੂਲ ਪ੍ਰਬੰਧਨ ਦੇ ਯਤਨਾਂ ਦੀ ਪ੍ਰਸੰਸਾ ਕੀਤੀ ਗਈ | ਮਿਲਣੀ ਦੇ ਅੰਤ 'ਚ ਸਕੂਲ ਪ੍ਰਬੰਧਨ ਵੱਲੋਂ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮਿਲਣੀਆਂ ਜਾਰੀ ਰੱਖਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਇੰਚਾਰਜ ਮੈਡਮ ਰਿਤੂ, ਸਕੂਲ ਸਟਾਫ਼ ਮੈਂਬਰ ਵਿਜੈ ਕੁਮਾਰ, ਤਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਸ. ਜੁਝਾਰ ਸਿੰਘ, ਬਲਜਿੰਦਰ ਸਿੰਘ, ਨਰੰਜਨਜੋਤ ਸਿੰਘ, ਰਣਜੀਤ ਸਿੰਘ, ਕੁਲਵੀਰ ਸਿੰਘ, ਨਿਰਮਲ ਕੁਮਾਰ, ਸੁਰਿੰਦਰ ਕੁਮਾਰ, ਮਤੀ ਅਲਕਾ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ, ਮਿਸ ਭਾਵਨਾ, ਰਜਨੀ ਬਾਲਾ, ਕਿਰਨ ਬਾਲਾ, ਨਵਨੀਤ ਕੌਰ, ਕੁਲਵਿੰਦਰ ਕੌਰ, ਵੇਦ ਪ੍ਰਕਾਸ਼ , ਸੁਰਿੰਦਰ ਪਾਲ ਪੰਚ, ਪਰਮਜੀਤ ਕੁਮਾਰ ਪੰਚ, ਸੋਹਨ ਲਾਲ ਅਤੇ ਬੱਲੀ ਹਾਜ਼ਰ ਸਨ |