11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਟਾਂਡਾ ਉੜਮੁੜ, 20 ਦਸੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾਦਲ ਜਥੇਬੰਦੀ ਵਲੋਂ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਵਿਚ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਖਵਾਏ ਗਏ ਚਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਬਾਬਾ ਹਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਗਈ | ਉਪਰੰਤ ਖੁੱਲੇ੍ਹ ਦੀਵਾਨ ਹਾਲ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਬਾਬਾ ਹਰਭਜਨ ਸਿੰਘ ਜੀ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਗੁਰਵਿੰਦਰ ਸਿੰਘ ਹੋਰ ਕੀਰਤਨੀ ਜੱਥਿਆਂ, ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸਿੱਖ ਕੌਮ 'ਚ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਦੌਰਾਨ ਬਾਬਾ ਕੁਲਦੀਪ ਸਿੰਘ ਵਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਾਰੀ ਤਾਦਾਦ ਵਿਚ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਵਲੋਂ ਡਾਕਟਰ ਲਵਪ੍ਰੀਤ ਸਿੰਘ ਪਾਵਲਾ ਦੀ ਅਗਵਾਈ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 150 ਵਿਅਕਤੀਆਂ ਦਾ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਭਾਈ ਗੁਰਵਿੰਦਰ ਸਿੰਘ ਤੋਂ ਇਲਾਵਾ ਹਰਬੰਸ ਸਿੰਘ ਟਾਂਡੇ ਵਾਲੇ, ਸੰਦੀਪ ਸਿੰਘ ਕਰਾਲਾ, ਜਸ਼ਨਦੀਪ ਸਿੰਘ, ਨਵਕਰਨ ਸਿੰਘ, ਪ੍ਰਭਕਰਨ ਸਿੰਘ, ਲੈਕਚਰਾਰ ਰਾਜਾ ਸਿੰਘ ਮੂਨਕਾ, ਸੁਖਵਿੰਦਰ ਸਿੰਘ ਮੂਨਕਾਂ, ਦਿਲ ਸ਼ੇਰ ਸਿੰਘ, ਹਰਬੰਸ ਸਿੰਘ ਮੂਨਕਾਂ, ਜਸਪ੍ਰੀਤ ਸਿੰਘ ਸੈਣੀ ਹਰਸੀ ਪਿੰਡ ਅਤੇ ਵੱਡੀੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਜਲਾਲਪੁਰ ਦੇ ਵਿਦਿਆਰਥੀਆਂ ਨੂੰ ਜੈਕਟਾਂ ਵੰਡੀਆਂ ਅਗਲੀ ਖ਼ਬਰ ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਤਾਲਮੇਲ ਨਾਲ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24