ਟਾਂਡਾ ਉੜਮੁੜ, 20 ਦਸੰਬਰ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ ਵਲੋਂ ਅੱਜ ਟਾਂਡਾ ਵਿਖੇ ਸਥਿਤ ਆਪਣੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਬਲਾਕ ਸੰਮਤੀ ਦੌਰਾਨ ਜੇਤੂ ਰਹੇ ਉਮੀਦਵਾਰਾਂ ਦਾ ਸਨਮਾਨ ਕੀਤਾ | ਬਲਾਕ ਸੰਮਤੀ ਧੁੱਗਾ ਜ਼ੋਨ ਤੇ ਜੇਤੂ ਰਹੇ ਉਮੀਦਵਾਰ ਬੀਬੀ ਗੁਰਿੰਦਰ ਪਾਲ ਕੌਰ ਅਤੇ ਬਲਾਕ ਸੰਮਤੀ ਢੱਟ ਜ਼ੋਨ ਤੋਂ ਜੇਤੂ ਰਹੇ ਉਮੀਦਵਾਰ ਅਮਨਦੀਪ ਸਿੰਘ ਹੁਸੈਨਪੁਰ ਦਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਅਕਾਲੀ ਆਗੂ ਇਕਬਾਲ ਸਿੰਘ ਜੌਹਲ, ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਅਕਾਲੀ ਆਗੂ ਸਿਮਰਜੀਤ ਸਿੰਘ ਅਟਵਾਲ, ਜਸ਼ਨ ਗੁਰਾਇਆ ਆਦਿ ਵੀ ਹਾਜ਼ਰ ਸੀ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਅਤੇ ਬਾਕੀ ਅਕਾਲੀ ਆਗੂਆਂ ਨੇ ਜੇਤੂ ਰਹੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡਾ ਬਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਕਰਵਾਈ ਹੇਠ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਏਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੋਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਘਰ-ਘਰ ਜਾ ਕੇ ਪੰਜਾਬ ਦੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਵਾਸਤੇ ਲੋਕਾਂ ਨਾਲ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ | ਇਸ ਮੌਕੇ 'ਤੇ ਉਨ੍ਹਾਂ ਨਾਲ ਹੋਰ ਅਕਾਲੀ ਦਲ ਦੇ ਆਗੂ ਵੀ ਹਾਜ਼ਰ ਸਨ |